punjab-vidhan-sabha-speaker-kultar-singh-sandhwan-urges-punjabis-to-adopt-active-lifestyle-organic-diet-and-guard-youth-against-drugs

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

Aug29,2026 | Narinder Kumar | Chandigarh


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਦੂਰ ਰਹਿਣ ਲਈ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਸਿਹਤਮੰਦ ਰੁਟੀਨ ਅਪਣਾਉਣ ਦੀ ਅਪੀਲ ਕੀਤੀ।
ਵਧ ਰਹੇ ਸਿਹਤ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਧੁਨਿਕ ਅਤੇ ਸੁਸਤ ਜੀਵਨ ਸ਼ੈਲੀ ਕਾਰਨ ਲੋਕ ਗੰਭੀਰ ਬੀਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਨੇ ਰੋਜ਼ਾਨਾ ਘੱਟੋ-ਘੱਟ 30 ਮਿੰਟ ਯੋਗਾ ਅਤੇ 30 ਮਿੰਟ ਸੈਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਨਿਰੰਤਰਤਾ ਬਣਾਏ ਰੱਖਣ ਲਈ, ਉਨ੍ਹਾਂ ਪਰਿਵਾਰਾਂ ਨੂੰ ਸੁਝਾਅ ਦਿੱਤਾ ਕਿ ਜਿੱਥੇ ਵੀ ਸੰਭਵ ਹੋਵੇ ਘਰ ਵਿੱਚ ਹੀ ਜਿਮ ਦਾ ਸੈੱਟਅੱਪ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ-ਕੱਲ੍ਹ ਦੀ ਤਣਾਅਪੂਰਨ ਜ਼ਿੰਦਗੀ ਵਿੱਚ ਰੋਜ਼ਾਨਾ ਸਰੀਰਕ ਕਸਰਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਸਪੀਕਰ ਨੇ ਖਾਣ-ਪੀਣ ਦੀਆਂ ਆਦਤਾਂ ਬਾਰੇ ਵੀ ਗੰਭੀਰ ਚੇਤਾਵਨੀ ਦਿੰਦਿਆਂ ਨਾਗਰਿਕਾਂ ਨੂੰ ਬਾਜ਼ਾਰ ਦੀਆਂ ਮਿਠਾਈਆਂ ਅਤੇ ਫਾਸਟ ਫੂਡ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਫਲਾਂ ਅਤੇ ਜੈਵਿਕ ਸਬਜ਼ੀਆਂ ਨਾਲ ਭਰਪੂਰ ਖੁਰਾਕ ਹੀ ਲੰਬੇ ਸਮੇਂ ਦੀ ਅਰੋਗਤਾ ਦਾ ਇੱਕਮਾਤਰ ਰਸਤਾ ਹੈ। ਸਿਹਤ ਪ੍ਰਤੀ ਲਾਪਰਵਾਹੀ ਅਤੇ ਗੰਭੀਰ ਬੀਮਾਰੀਆਂ ਦੇ ਭਾਰੀ ਵਿੱਤੀ ਬੋਝ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਿਹਨਤ ਦੀ ਕਮਾਈ ਮਹਿੰਗੇ ਹਸਪਤਾਲੀ ਇਲਾਜਾਂ, ਸਟੰਟ ਜਾਂ ਕੈਂਸਰ ਵਰਗੀਆਂ ਜਾਨਲੇਵਾ ਬੀਮਾਰੀਆਂ 'ਤੇ ਬਰਬਾਦ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਨਿਯਮਤ ਯੋਗਾ ਅਤੇ ਕਸਰਤ ਰਾਹੀਂ ਪਰਹੇਜ਼ ਹੀ ਇਨ੍ਹਾਂ ਜਾਨਲੇਵਾ ਬੀਮਾਰੀਆਂ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ।
ਇਸ ਦੇ ਨਾਲ ਹੀ ਸਪੀਕਰ ਸੰਧਵਾਂ ਨੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਵੱਲ ਧਿਆਨ ਦਿਵਾਉਂਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਸਰਗਰਮੀ ਨਾਲ ਜੁੜਨ। ਉਨ੍ਹਾਂ ਨੋਟ ਕੀਤਾ ਕਿ ਨੌਜਵਾਨ ਅਕਸਰ ਅਣਜਾਣੇ ਵਿੱਚ ਨਸ਼ੇ ਦੇ ਖ਼ਤਰਨਾਕ ਜਾਲ ਵਿੱਚ ਫਸ ਜਾਂਦੇ ਹਨ, ਜੋ ਉਨ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਸਮਰੱਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਛੋਟੀ ਉਮਰ ਤੋਂ ਹੀ ਆਪਣੇ ਬੱਚਿਆਂ ਨਾਲ ਵਧੇਰੇ ਸਮਾਂ ਬਿਤਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਦਾ ਨੈਤਿਕ ਹੌਂਸਲਾ ਦੇਣ। ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿਖਾਉਣਾ ਚਾਹੀਦਾ ਹੈ ਕਿ ਨਸ਼ੇ ਦੀ ਪੇਸ਼ਕਸ਼ ਕਰਨ ਵਾਲਾ ਕੋਈ ਵੀ ਜਾਣਕਾਰ ਉਨ੍ਹਾਂ ਨੂੰ ਦੋਸਤੀ ਨਹੀਂ, ਸਗੋਂ ਮੌਤ ਵੱਲ ਲੈ ਜਾ ਰਿਹਾ ਹੈ। ਅੰਤ ਵਿੱਚ ਸਪੀਕਰ ਨੇ ਹਰ ਪੰਜਾਬੀ ਨੂੰ ਜਾਗਰੂਕ ਹੋ ਕੇ ਜੀਊਣ, ਸਿਹਤ ਨੂੰ ਤਰਜੀਹ ਦੇਣ ਅਤੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਸੱਦਾ ਦਿੱਤਾ।

punjab-vidhan-sabha-speaker-kultar-singh-sandhwan-urges-punjabis-to-adopt-active-lifestyle-organic-diet-and-guard-youth-against-drugs


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB