ਤਿੰਨਾਂ ਆਗੂਆਂ ਨੇ ਸ੍" />

cm-bhagwant-singh-mann-seeks-blessings-of-sri-sri-ravi-shankar-with-arvind-kejriwal-manish-sisodia

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

Aug30,2026 | Narinder Kumar | Chandigarh

ਤਿੰਨਾਂ ਆਗੂਆਂ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨੂੰ ਮਿਲਣ ਲਈ ਬੈਂਗਲੁਰੂ 'ਚ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕੀਤਾ

ਅਸੀਂ ਪੰਜਾਬ ਅਤੇ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ:ਭਗਵੰਤ ਸਿੰਘ ਮਾਨ

ਆਸ਼ਰਮ 'ਚ ਧਿਆਨ ਲਾਉਣ ਨਾਲ ਅਧਿਆਤਮਿਕ ਸ਼ਾਂਤੀ ਮਿਲੀ:ਭਗਵੰਤ ਸਿੰਘ ਮਾਨ

ਸਮਾਜਿਕ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ:ਭਗਵੰਤ ਸਿੰਘ ਮਾਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਵਿੱਚ ਲੀਨ ਹੋ ਕੇ ਆਗੂਆਂ ਨੇ ਪੰਜਾਬ ਅਤੇ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਧਿਆਨ ਵੀ ਲਾਇਆ ਅਤੇ ਅਧਿਆਤਮਿਕ ਸ਼ਾਂਤੀ ਤੇ ਅੰਦਰੂਨੀ ਸਕੂਨ ਦਾ ਅਨੁਭਵ ਕੀਤਾ।
ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਬੈਂਗਲੁਰੂ ਦੇ 'ਆਰਟ ਆਫ਼ ਲਿਵਿੰਗ' ਆਸ਼ਰਮ ਵਿੱਚ ਮੈਨੂੰ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਦੇ ਨਾਲ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਮੈਨੂੰ ਸ਼ਰਧਾਲੂਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਦਾ ਮੌਕਾ ਵੀ ਮਿਲਿਆ ਅਤੇ ਆਸ਼ਰਮ ਦੇ ਸ਼ਾਂਤਮਈ ਮਾਹੌਲ ਵਿੱਚ ਧਿਆਨ ਲਾ ਕੇ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਹੋਇਆ।”
ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਮੇਰੇ ਲਈ ਇੱਕ ਅਲੌਕਿਕ ਅਨੁਭਵ ਸੀ। ਸ਼ਰਧਾਲੂਆਂ ਦੇ ਇਸ ਵੱਡੇ ਇਕੱਠ ਨੂੰ ਸੰਬੋਧਨ ਕਰਨਾ ਅਤੇ ਆਸ਼ਰਮ ਦੇ ਸ਼ਾਂਤਮਈ ਮਾਹੌਲ ਵਿੱਚ ਸਮਾਂ ਬਿਤਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਸੀ। ਇਸ ਅਨੁਭਵ ਨੇ ਮੈਨੂੰ ਅਧਿਆਤਮਿਕ ਸ਼ਾਂਤੀ ਅਤੇ ਅੰਦਰੂਨੀ ਸਕੂਨ ਨਾਲ ਭਰ ਦਿੱਤਾ ਹੈ।”
ਪੰਜਾਬ ਦੀ ਸੱਭਿਆਚਾਰਕ ਵਿਲੱਖਣਤਾ ਅਤੇ ਦੇਸ਼ ਵਿੱਚ ਇਸ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਦੇਸ਼ ਦੇ ਇਤਿਹਾਸ ਵਿੱਚ ਹਮੇਸ਼ਾ ਇੱਕ ਖ਼ਾਸ ਸਥਾਨ ਰਿਹਾ ਹੈ। “ਮੁੱਢ ਕਦੀਮ ਤੋਂ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਸਾਡੇ ਮਹਾਨ ਦੇਸ਼ ਦੇ ਤਾਜ ਦਾ ਹੀਰਾ ਹੋਣ ਅਤੇ ਇਸ ਦੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਮਾਣਮੱਤਾ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਇਸ ਦੇ ਸ਼ਾਨਦਾਰ ਇਤਿਹਾਸ, ਅਮੀਰ ਸੱਭਿਆਚਾਰ ਅਤੇ ਸ਼ਾਨਦਾਰ ਰਵਾਇਤਾਂ ਨੇ ਭਾਰਤ ਦੇ ਨਿਰਮਾਣ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ।”
ਪੰਜਾਬ ਨੂੰ “ਦੇਸ਼ ਦੀ ਖੜਗ ਭੁਜਾ ” ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਰ ਚੁਣੌਤੀ ਦਾ ਸਾਹਮਣਾ ਕਰਦਿਆਂ ਦੇਸ਼ ਦੀ ਸੁਰੱਖਿਆ ਲਈ ਵਾਰ-ਵਾਰ ਕਦਮ ਵਧਾਏ ਹਨ। ਇਸ ਦੇ ਬਹਾਦਰ ਲੋਕਾਂ ਨੇ ਹਮੇਸ਼ਾ ਬਾਹਰੀ ਅਤੇ ਅੰਦਰੂਨੀ ਖ਼ਤਰਿਆਂ ਵਿਰੁੱਧ ਦੇਸ਼ ਦੀ ਢਾਲ ਬਣ ਕੇ ਪਹਿਰਾ ਦਿੱਤਾ ਹੈ ਅਤੇ ਇਸ ਨੇ ਹੀ ਪੰਜਾਬ ਦੇ ਲੋਕਾਂ ਨੂੰ ਜੁਝਾਰੂ ਜ਼ਮੀਰ ਦਿੱਤੀ ਹੈ। ਹਜ਼ਾਰਾਂ ਸਾਲਾਂ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਪੰਜਾਬ ਦੀ ਧਰਤੀ ਨੇ ਆਪਣਾ ਦ੍ਰਿੜ੍ਹ ਅਤੇ ਨਿਡਰ ਚਰਿੱਤਰ ਬਰਕਰਾਰ ਰੱਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਹੌਸਲੇ ਅਤੇ ਨਿਡਰਤਾ ਦੇ ਨਾਲ-ਨਾਲ ਇਸ ਦਾ ਧਰਮ ਨਿਰਪੱਖ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲਾ ਸੁਭਾਅ ਇਸ ਦੀ ਪਛਾਣ ਦੀ ਇੱਕ ਹੋਰ ਅਹਿਮ ਵਿਸ਼ੇਸ਼ਤਾ ਹੈ। “ਪੰਜਾਬ ਦੀ ਇੱਕ ਹੋਰ ਵਿਸ਼ੇਸ਼ਤਾ ਇਸ ਦਾ ਪੂਰੀ ਤਰ੍ਹਾਂ ਧਰਮ ਨਿਰਪੱਖ ਚਰਿੱਤਰ ਹੈ, ਜੋ ਇਸ ਦੀ ਰੂਹ ਵਿੱਚ ਸਮਾਇਆ ਹੋਇਆ ਹੈ ਅਤੇ ਇਸ ਦੇ ਸੱਭਿਆਚਾਰਕ ਸਿਧਾਂਤਾਂ ਦਾ ਅਟੁੱਟ ਅੰਗ ਹੈ। ਫ਼ਿਰਕੂ ਸਦਭਾਵਨਾ, ਸ਼ਾਂਤਮਈ ਸਹਿ-ਹੋਂਦ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ ਕੀਮਤਾਂ ਹਮੇਸ਼ਾ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਦੇ ਕੇਂਦਰ ਵਿੱਚ ਰਹੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਵਿਕਾਸ ਨੂੰ ਤੇਜ਼ ਕਰਨ ਲਈ ਸਗੋਂ ਸਮਾਜ ਦੀਆਂ ਨੈਤਿਕ ਅਤੇ ਸਮਾਜਿਕ ਨੀਂਹਾਂ ਨੂੰ, ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਵਿੱਚ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਵਿਕਾਸ ਮੁਖੀ ਖੇਤਰਾਂ ਵਿੱਚ ਸਰਬਪੱਖੀ ਤਰੱਕੀ ਕਰਨ ਤੋਂ ਇਲਾਵਾ ਸਾਡੀ ਸਰਕਾਰ ਦਾ ਇੱਕ ਮਿਸ਼ਨ ਵਿਸ਼ੇਸ਼ ਤੌਰ 'ਤੇ ਸਾਡੇ ਨੌਜਵਾਨਾਂ ਵਿੱਚ ਸਮਾਜਿਕ, ਨੈਤਿਕ ਅਤੇ ਰਾਸ਼ਟਰੀ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਕਦਰਾਂ ਕੀਮਤਾਂ ਨਾਲ ਜੋੜਨਾ ਇੱਕ ਮਜ਼ਬੂਤ ਸਮਾਜ ਦੇ ਨਿਰਮਾਣ ਲਈ ਬਹੁਤ ਜ਼ਰੂਰੀ ਹੈ,”।
ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਨ ਲਈ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਬੌਧਿਕ ਮਾਰਗਦਰਸ਼ਨ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। “ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਆਪਣੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਬੌਧਿਕ ਮਾਰਗਦਰਸ਼ਨ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਅਧਿਆਤਮਕ ਸ਼ਖ਼ਸੀਅਤ ਆਪਣੇ ਗਿਆਨ, ਮਾਰਗਦਰਸ਼ਨ ਅਤੇ ਆਸ਼ੀਰਵਾਦ ਨਾਲ ਲੋਕਾਂ ਨੂੰ ਰਾਹ ਦਿਖਾਉਂਦੀ ਰਹੇਗੀ।”
ਸਮਾਜ ਨੂੰ ਮਜ਼ਬੂਤ ਕਰਨ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਪ੍ਰਪੱਕ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪ੍ਰਗਤੀਸ਼ੀਲ ਅਤੇ ਸੰਗਠਿਤ ਰਾਸ਼ਟਰ ਲਈ ਫ਼ਿਰਕੂ ਸਦਭਾਵਨਾ, ਅਮਨ-ਸ਼ਾਂਤੀ, ਸਮਾਜਿਕ ਬਰਾਬਰੀ ਅਤੇ ਵਿਸ਼ਵਵਿਆਪੀ ਭਾਈਚਾਰਾ ਬਹੁਤ ਜ਼ਰੂਰੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਫ਼ਿਰਕੂ ਸਦਭਾਵਨਾ, ਸ਼ਾਂਤਮਈ ਸਹਿ-ਹੋਂਦ, ਸਮਾਜਿਕ ਸਮਾਨਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ। ਇਹ ਉਹ ਮੁੱਲ ਹਨ ਜਿਨ੍ਹਾਂ ਨੇ ਸਾਡੇ ਸਮਾਜ ਨੂੰ ਇੱਕ ਵੱਡੇ ਪਰਿਵਾਰ ਵਿੱਚ ਪਰੋ ਦਿੱਤਾ ਹੈ ਅਤੇ ਇਹਨਾਂ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਹਨਾਂ ਆਦਰਸ਼ਾਂ ਨਾਲ, ਅਸੀਂ ਇੱਕ ਵਧੇਰੇ ਸ਼ਾਂਤੀਪੂਰਨ, ਸਦਭਾਵਨਾਪੂਰਨ ਅਤੇ ਸਭ ਨੂੰ ਸਮਾਉਣ ਵਾਲੇ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ।”
-----------

pbpunjab additional image pbpunjab additional image pbpunjab additional image pbpunjab additional image

cm-bhagwant-singh-mann-seeks-blessings-of-sri-sri-ravi-shankar-with-arvind-kejriwal-manish-sisodia


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB