Jasbir-Singh-Director-Manager-Of-Powercom-In-Village-Singh-Pura-Honored

ਪਿੰਡ ਸਿੰਘ ਪੁਰਾ ਵਿਚ ਪਾਵਰਕੌਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸਨਮਾਨਿਤ

Aug19,2023 | Anupam | Ludhiana

ਅਜ ਇਥੇ ਇਕ ਵਿਸ਼ੇਸ਼ ਸਮਾਗਮ ਵਿੱਚ ਪਿੰਡ ਸਿੰਘ ਪੁਰਾ ਦੇ ਸਰਪੰਚ ਜਸਵਿੰਦਰ ਸਿੰਘ ਰਾਣਾ ਵੱਲੋਂ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਸ੍ਰੀ ਜਸਬੀਰ ਸਿੰਘ ਢਿੱਲੋਂ ਸੁਰਸਿੰਘ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਸਰਪੰਚ ਜਸਵਿੰਦਰ ਸਿੰਘ ਰਾਣਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਜਸਬੀਰ ਸਿੰਘ ਢਿੱਲੋਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕਰਨ ਤੇ ਤਹਿ ਦਿਲੋਂ ਧੰਨਵਾਦ ਕੀਤਾ ਹੈ।ਇਸ ਸਮਾਗਮ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ ਸੰਚਾਲਨ ਕੇਂਦਰੀ ਜੋਨ,ਇੰਜ: ਇੰਦਰਪਾਲ ਸਿੰਘ
ਮੁੱਖ ਇੰਜੀਨੀਅਰ ਪੀ ਐਂਡ ਐਮ ਇੰਜੀ:ਪੂਨਰਦੀਪ ਸਿੰਘ ਬਰਾੜ ਅਤੇ ਉਪ ਮੁੱਖ ਇੰਜੀਨੀਅਰ ਅਨਿਲ ਸ਼ਰਮਾ, ਐਕਸੀਅਨ ਦਲਜੀਤ ਸਿੰਘ ਅਤੇ ਕਾਰਪੋਰੇਸ਼ਨ ਦੇ ਹੋਰ ਇੰਜੀਨੀਅਰ ਅਫਸਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਤੇ ਬਿਜਲੀ ਖਪਤਕਾਰਾਂ ਦੀਆਂ ਕਈ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ।
ਇਸ ਮੌਕੇ ਤੇ ਸ੍ਰੀ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਖਪਤਕਾਰਾਂ ਨੂੰ ਕਿਸੇ ਵੀ ਸਮਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਤੋਂ ਪਹਿਲਾਂ ਸ੍ਰੀ ਜਸਬੀਰ ਸਿੰਘ ਢਿੱਲੋਂ ਡਾਇਰੈਕਟਰ ਪ੍ਰਬੰਧਕੀ ਲੁਧਿਆਣਾ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫਤਰਾਂ ਵਿੱਚ ਵੀ ਗਏ, ਜਿਥੇ ਉਨ੍ਹਾਂ ਦਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਹੁਤ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਨ੍ਹਾਂ ਦਫ਼ਤਰਾਂ ਵਿੱਚ ਉਨ੍ਹਾਂ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਖਪਤਕਾਰਾਂ ਦੇ ਬਿਜਲੀ ਨਾਲ ਸੰਬੰਧਤ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਤੇ ਉਨ੍ਹਾਂ ਲੁਧਿਆਣਾ ਵਿਖੇ ਬਿਜਲੀ ਦੀ ਸਪਲਾਈ ਤੇ ਬਹੁਤ ਤਸੱਲੀ ਪ੍ਰਗਟ ਕੀਤੀ,ਇਸ ਮੌਕੇ ਤੇ ਲੁਧਿਆਣੇ ਵਿਖੇ ਨਵੇਂ ਬਿਜਲੀ ਕੁਨੈਕਸ਼ਨਾਂ ਨੂੰ ਜਾਰੀ ਕਰਨ ਵਿੱਚ ਆ ਰਹੀ ਦਿਕਤ ਬਾਰੇ ਵੀ ਵਿਚਾਰ ਕੀਤਾ।
ਇਸ ਮੌਕੇ ਤੇ ਲੁਧਿਆਣੇ ਦੇ ਕੁਝ ਸਨਅਤਕਾਰ ਤੇ ਕਲੋਨਾਈਜ਼ਰ ਵੀ ਡਾਇਰੈਕਟਰ ਪ੍ਰਬੰਧਕੀ ਨੂੰ ਵੀ ਮਿਲੇ ਜਿਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਲੁਧਿਆਣੇ ਵਿਖੇ ਬਿਜਲੀ ਸਪਲਾਈ ਤੇ ਤਸਲੀ ਪ੍ਰਗਟ ਕੀਤੀ।

Jasbir-Singh-Director-Manager-Of-Powercom-In-Village-Singh-Pura-Honored



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB