aap-leaders-karyakartas-protest-at-over-ed-raids-before-elections-gherao-ed-team-protest-against-bjp-led-central-govt

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Sep24,2026 | Narinder Kumar | Chandigarh

*"ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ*
 
*ਬੀਜੇਪੀ ਲਈ ਚੋਣਾਂ ਦਾ ਸੀਜ਼ਨ ਹੀ 'ਈਡੀ ਸੀਜ਼ਨ' ਹੈ, ਦਿੱਲੀ ਵਾਂਗ ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਮਾਰੇ ਜਾ ਰਹੇ ਹਨ ਈਡੀਦੇ ਛਾਪੇ: ਅਮਨਸ਼ੇਰ ਸਿੰਘ ਸ਼ੈਰੀ ਕਲਸੀ*
 
*ਬੀਜੇਪੀ ਨੂੰ ਪੰਜਾਬ ਵਿੱਚ 'ਆਪ' ਸਰਕਾਰ ਦੇ ਦੁਬਾਰਾ ਸੱਤਾ ਵਿੱਚ ਆਉਣ ਦਾ ਡਰ ਹੈ, ਇਸੇ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ: ਅਮਨਸ਼ੇਰ ਸਿੰਘ ਸ਼ੈਰੀ ਕਲਸੀ*
 
*ਲੰਬੀ ਤਲਾਸ਼ੀ ਅਤੇ ਜਾਂਚ ਦੇ ਬਾਵਜੂਦ ਈਡੀ ਨੂੰ 'ਆਪ' ਆਗੂਆਂ ਵਿਰੁੱਧ ਕਦੇ ਕੁਝ ਨਹੀਂ ਮਿਲਿਆ: ਅਮਨਸ਼ੇਰ ਸਿੰਘ ਸ਼ੈਰੀ ਕਲਸੀ*
 
*'ਆਪ' ਵਰਕਰ ਪੰਜਾਬ ਵਿੱਚ ਬੀਜੇਪੀ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ: ਅਮਨਸ਼ੇਰ ਸਿੰਘ ਸ਼ੈਰੀ ਕਲਸੀ*
 
  
ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ 'ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਜੇਕਰ ਪੰਜਾਬ ਵਿੱਚ ਦੁਬਾਰਾ ਸਰਕਾਰ ਬਣ ਗਈ ਤਾਂ ਇਹ ਫਿਰ ਪੂਰੇ ਦੇਸ਼ ਵਿੱਚ ਜਾਣਗੇ ਅਤੇ ਇਹਨਾਂ ਨੂੰ ਆਪਣਾ ਖ਼ਤਰਾ ਮਹਿਸੂਸ ਹੋਵੇਗਾ।
ਕਲਸੀ ਨੇ ਕਿਹਾ ਕਿ ਲੰਬੀ ਛਾਪੇਮਾਰੀ ਅਤੇ ਜਾਂਚ ਦੇ ਬਾਵਜੂਦ ਈਡੀ ਨੂੰ ਹੁਣ ਤੱਕ ਕੁਝ ਵੀ ਹਾਸਲ ਨਹੀਂ ਹੋਇਆ ਹੈ। ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸੂਬੇ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਈਡੀ ਦੀ ਸਰਗਰਮੀ ਅਚਾਨਕ ਵਧ ਗਈ ਹੈ।
ਪ੍ਰਦਰਸ਼ਨ ਦੌਰਾਨ 'ਆਪ' ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਈਡੀ ਦੀ ਇਸ ਕਾਰਵਾਈ ਦਾ ਸਮਾਂ ਅਤੇ ਤਰੀਕਾ ਸਿਰਫ਼ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ ਅਤੇ ਧਮਕਾਉਣ ਦੀ ਨਾਕਾਮ ਕੋਸ਼ਿਸ਼ ਹੈ। ਚੋਣਾਂ ਤੋਂ ਪਹਿਲਾਂ ਈਡੀ ਦੀ ਇਹ ਲਗਾਤਾਰ ਦਬਿਸ਼ ਪ੍ਰਧਾਨ ਮੰਤਰੀ ਨਰੋਦਰ ਮੋਦੀ ਦੀ ਬੌਖਲਾਹਟ ਦੀ ਨਿਸ਼ਾਨੀ ਹੈ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਤੇ 'ਆਪ' ਵਰਕਰ ਭਾਜਪਾ ਦੀ ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।
.......

aap-leaders-karyakartas-protest-at-over-ed-raids-before-elections-gherao-ed-team-protest-against-bjp-led-central-govt


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com