ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ  ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆ" />

women-commission-issues-notice-in-matter-regarding-use-of-derogatory-language-against-woman-leader-by-bjp-leader-surjit-kumar-jyani

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

Sep24,2026 | Narinder Kumar | Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ  ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ।
---------

women-commission-issues-notice-in-matter-regarding-use-of-derogatory-language-against-woman-leader-by-bjp-leader-surjit-kumar-jyani


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com