food-civil-supplies-and-consumer-affairs-minister-lal-chand-kataruchak-initiates-paddy-procurement-from-batala-grain-market

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Oct1,2026 | Narinder Kumar | Chandigarh

 
ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ, ਇਹ ਸੀਜ਼ਨ ਵੀ ਹੋਵੇਗਾ ਸਫ਼ਲਤਾਪੂਰਵਕ ਸੰਪੰਨ-ਲਾਲ ਚੰਦ ਕਟਾਰੂਚੱਕ

ਕਿਹਾ-ਝੋਨੇ ਦੇ ਖ਼ਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਨੂੰ ਮਿਲੀ ਮਨਜ਼ੂਰੀ

ਕਿਹਾ - ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ

 
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ, ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਬਟਾਲਾ, ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਰਵਿੰਦਰ ਸਿੰਘ, ਅਮਨਜੀਤ ਸਿੰਘ ਡੀ ਐੱਫ ਐੱਸ ਸੀ ਗੁਰਦਾਸਪੁਰ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸੀਜ਼ਨ ਵੀ ਸਫ਼ਲਤਾਪੂਰਵਕ ਸੰਪੰਨ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਨਿਰਵਿਘਨ ਖਰੀਦਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਵਿਚ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਏ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਰੁਪਏ ਦੀ ਨਕਦ ਕਰਜ਼ਾ ਹੱਦ ਦੀ ਮਨਜ਼ੂਰੀ ਦੇ ਰੂਪ ਵਿਚ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ।
ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵਲੋਂ ਲੋੜੀਂਦਾ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ ਤੇ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ। ਖ਼ਰੀਦ ਕਾਰਜਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇਕ-ਇਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ
ਇਸ ਮੌਕੇ ਉਹ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੀ ਮਿਲੇ ਤੇ ਕਿਹਾ ਕਿ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ। ਉਪਰੰਤ ਉਨ੍ਹਾਂ ਡੀ ਐੱਫ ਐੱਸ ਸੀ ਸਮੇਤ ਸਬੰਧਤ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਮਾਨਿਕ ਮਹਿਕਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਸਨਮਾਨਿਤ ਵੀ ਕੀਤਾ ਗਿਆ।
---------

food-civil-supplies-and-consumer-affairs-minister-lal-chand-kataruchak-initiates-paddy-procurement-from-batala-grain-market


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com