-youth-run-punjab-2026-in-amritsar-under-yudh-nashean-virudh-thousands-of-young-people-run-to-give-message-of-drug-free-rangla-punjab

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

Oct11,2026 | Narinder Kumar | Chandigarh

*ਯੂਥ ਰਨ ਪੰਜਾਬ 2026 ਨੇ ਨਸ਼ਿਆਂ ਵਿਰੁੱਧ ਸਖ਼ਤ ਸੁਨੇਹਾ ਦਿੱਤਾ ਹੈ, ਪੰਜਾਬ ਦੇ ਨੌਜਵਾਨ ਖੇਡਾਂ ਦੀ ਚੋਣ ਕਰ ਰਹੇ ਹਨ: ਅਮਨਸ਼ੇਰ ਸਿੰਘ ਸ਼ੈਰੀ ਕਲਸੀ*
 
*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ ਈਟੀਓ*
 
*‘ਯੂਥ ਰਨ ਪੰਜਾਬ’ ਨੂੰ ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਭਾਰੀ ਹੁੰਗਾਰਾ ਮਿਲਿਆ ਹੈ: ਕੁਲਦੀਪ ਸਿੰਘ ਧਾਲੀਵਾਲ*
 
  
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਐਤਵਾਰ ਨੂੰ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨ ਕੀਤਾ ਗਿਆ। ਰਣਜੀਤ ਐਵੇਨਿਊ ਤੋਂ ਸਵੇਰੇ 6 ਵਜੇ ਸ਼ੁਰੂ ਹੋਈ ਇਸ ਮੈਰਾਥਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਹਰ ਵਰਗ ਦੇ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨੇ ਤੰਦਰੁਸਤੀ, ਸਿਹਤਮੰਦ ਜੀਵਨ ਜਾਚ ਅਤੇ ਨਸ਼ਾ ਮੁਕਤ ਪੰਜਾਬ ਦੇ ਪੱਖ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ। ਇਸ ਮੌਕੇ ਅੰਮ੍ਰਿਤਸਰ ਦੀ ਸਮੁੱਚੀ ‘ਆਪ’ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।
‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ ਇਸ ਮੈਰਾਥਨ ਤੋਂ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਾਰਥਕ ਕੰਮਾਂ ਵਿੱਚ ਲਗਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਧ ਰਹੇ ਧਿਆਨ ਦੀ ਝਲਕ ਮਿਲਦੀ ਹੈ। ਇਸ ਉਪਰਾਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਉਸ ਪ੍ਰਣ ਨੂੰ ਮਜ਼ਬੂਤ ਕੀਤਾ ਜਿਸ ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਇੱਕ ਖੁਸ਼ਹਾਲ, ਤਰੱਕੀਪਸੰਦ ਤੇ ਰੰਗਲਾ ਪੰਜਾਬ ਸਿਰਜਣਾ ਹੈ।
ਮੈਰਾਥਨ ਨੂੰ ਰਵਾਨਾ ਕਰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ, “ਵਿਰੋਧੀ ਧਿਰ ਲਗਾਤਾਰ ਪੰਜਾਬ ਦੇ ਨੌਜਵਾਨਾਂ ਨੂੰ ਨਕਾਰਾਤਮਕ ਰੂਪ ਵਿੱਚ ਪੇਸ਼ ਕਰਕੇ ਸੂਬੇ ਨੂੰ ਨਿਸ਼ਾਨਾ ਬਣਾਉਂਦੀ ਹੈ। ਹਾਲਾਂਕਿ, ‘ਯੂਥ ਰਨ ਪੰਜਾਬ 2026’ ਵਿੱਚ ਭਾਰੀ ਸ਼ਮੂਲੀਅਤ ਸਾਡੇ ਸੂਬੇ ਦੀਆਂ ਅਸਲ ਪ੍ਰਾਪਤੀਆਂ ਨੂੰ ਦਰਸਾਉਂਦੀ ਹੈ। ਅੱਜ ਹਜ਼ਾਰਾਂ ਨੌਜਵਾਨ ਤੰਦਰੁਸਤੀ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦੇ ਪ੍ਰਚਾਰ ਲਈ ਇਕੱਠੇ ਹੋਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ, “ਸਰਕਾਰ ਬਜ਼ੁਰਗਾਂ ਲਈ ਤੀਰਥ ਯਾਤਰਾਵਾਂ ਅਤੇ ਮੁਹੱਲਾ ਕਲੀਨਿਕਾਂ ਵਰਗੀਆਂ ਲੋਕ-ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਲਈ ਕੰਮ ਕਰ ਰਹੀ ਹੈ। ਇਨ੍ਹਾਂ ਭਲਾਈ ਉਪਰਾਲਿਆਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਮਦਦ ਲਈ ਵੀ ਯਤਨ ਕੀਤੇ ਜਾ ਰਹੇ ਹਨ ਜੋ ਗਲਤ ਰਸਤੇ 'ਤੇ ਪੈ ਗਏ ਸਨ ਤਾਂ ਜੋ ਉਹ ਸਾਰਥਕ ਜੀਵਨ ਵੱਲ ਪਰਤ ਸਕਣ। ਮੈਂ ਇੱਕ ਖੁਸ਼ਹਾਲ ਅਤੇ ਉੱਨਤ ਪੰਜਾਬ ਵੱਲ ਕੰਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਸਲਾਮ ਕਰਦਾ ਹਾਂ।”
‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਯੂਥ ਰਨ ਪੰਜਾਬ ਨੂੰ ਮੋਹਾਲੀ, ਬਠਿੰਡਾ ਅਤੇ ਜਲੰਧਰ ਵਿੱਚ ਪਹਿਲਾਂ ਹੀ ਭਰਵਾਂ ਹੁੰਗਾਰਾ ਮਿਲ ਚੁੱਕਾ ਹੈ, ਜਿੱਥੇ ਹਜ਼ਾਰਾਂ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅੱਜ ਅੰਮ੍ਰਿਤਸਰ ਦੀ ਪਵਿੱਤਰ ਧਰਤੀ 'ਤੇ, ਮਾਝਾ ਖੇਤਰ ਤੋਂ ਨੌਜਵਾਨ ਅਤੇ ਪਹਿਲਵਾਨ ਸਵੇਰ ਤੋਂ ਹੀ ਸਾਡੇ ਚੌਥੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਹਨ। ਇਹ ਉਤਸ਼ਾਹ ਮਾਝੇ ਦੀ ਖੇਡ ਭਾਵਨਾ ਅਤੇ ਤਾਕਤ ਨੂੰ ਦਰਸਾਉਂਦਾ ਹੈ।”
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਪੰਜਾਬ ਦੇ ਨੌਜਵਾਨ ਖੇਡਾਂ ਅਤੇ ਤੰਦਰੁਸਤੀ ਦੀ ਚੋਣ ਕਰ ਰਹੇ ਹਨ। ਅੰਮ੍ਰਿਤਸਰ ਵਿੱਚ ਕਰਵਾਈ ਗਈ ‘ਯੂਥ ਰਨ’ ਵਿੱਚ ਹਜ਼ਾਰਾਂ ਬੱਚਿਆਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਇਹ ਸਪੱਸ਼ਟ ਸੁਨੇਹਾ ਦਿੰਦੀ ਹੈ ਕਿ ਸਾਡੇ ਨੌਜਵਾਨ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਤਿਆਰ ਹਨ। ਪੰਜਾਬ ਨਿਰੰਤਰ ਇੱਕ ਖੁਸ਼ਹਾਲ, ਤਰੱਕੀਪਸੰਦ ਅਤੇ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ।”
‘ਆਪ’ ਨੇ ਕਿਹਾ ਕਿ ‘ਯੂਥ ਰਨ ਪੰਜਾਬ 2026’ ਮੁਹਿੰਮ ਖੇਡਾਂ ਨੂੰ ਹੱਲਾਸ਼ੇਰੀ ਦੇਣ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸਮੂਹਿਕ ਕੋਸ਼ਿਸ਼ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਪ੍ਰਤੀ ਉਸਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
*ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕਰਵਾਈਆਂ ਗਈਆਂ ਮੈਰਾਥਨਾਂ ਨੇ ਨਸ਼ਾ ਮੁਕਤ ਪੰਜਾਬ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਨੌਜਵਾਨਾਂ, ਮਾਵਾਂ-ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕ ਪਲੇਟਫਾਰਮ 'ਤੇ ਲਿਆਂਦਾ ਹੈ*
ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜ਼ੋਰ ਫੜ ਰਹੀ ਹੈ, ਜਿਸ ਵਿੱਚ ਹੁਣ ਤੱਕ ਪੰਜਾਬ ਭਰ ਵਿੱਚ ‘ਯੂਥ ਰਨ ਪੰਜਾਬ 2026’ ਤਹਿਤ ਇੱਕ ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਯੋਜਿਤ ਇਸ ਮੈਰਾਥਨ ਲੜੀ ਨੇ ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਇਕੱਠਾ ਕੀਤਾ ਹੈ। ਇਨ੍ਹਾਂ ਥਾਵਾਂ 'ਤੇ ਮਿਲਿਆ ਉਤਸ਼ਾਹਪੂਰਵਕ ਹੁੰਗਾਰਾ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸਮੂਹਿਕ ਸੁਨੇਹਾ ਦਿੰਦਾ ਹੈ, ਜੋ ਕਿ ਨਸ਼ਾ ਮੁਕਤ ਭਵਿੱਖ ਅਤੇ ਇੱਕ ਰੰਗਲਾ ਪੰਜਾਬ ਸਿਰਜਣ ਦੇ ਸਫ਼ਰ ਦੌਰਾਨ ਖੇਡਾਂ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਜਾਚ 'ਤੇ ਵੱਧ ਰਹੇ ਧਿਆਨ ਨੂੰ ਉਜਾਗਰ ਕਰਦਾ ਹੈ।

pbpunjab additional image pbpunjab additional image pbpunjab additional image pbpunjab additional image

-youth-run-punjab-2026-in-amritsar-under-yudh-nashean-virudh-thousands-of-young-people-run-to-give-message-of-drug-free-rangla-punjab


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com