ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕ ਹੁਣ ਜਾਇਦਾਦ ਵੇਚਣ, ਖਰੀਦਣ, ਲੋਨ ਲੈਣ ਅਤੇ ਵਾਰਸਾਂ ਦੇ ਨਾਮ ਕਰਵਾਉਣ ਦੇ ਹ" />

210-families-from-the-villages-of-kotla-dhak-and-panjrukha-received-ownership-rights-under-the-mera-ghar-mere-naam-scheme-

ਪਿੰਡ ਕੋਟਲਾ ਢੱਕ ਅਤੇ ਪੰਜਰੁੱਖਾ ਦੇ 210 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਤਹਿਤ ਮਿਲੇ ਮਾਲਕੀ ਹੱਕ

Oct16,2026 | Narinder Kumar | Chandigarh

 
ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕ ਹੁਣ ਜਾਇਦਾਦ ਵੇਚਣ, ਖਰੀਦਣ, ਲੋਨ ਲੈਣ ਅਤੇ ਵਾਰਸਾਂ ਦੇ ਨਾਮ ਕਰਵਾਉਣ ਦੇ ਹੋਣਗੇ ਯੋਗ — ਕੈਬਨਿਟ ਮੰਤਰੀ ਸੌਂਦ

ਮਾਲਕੀ ਹੱਕ ਮਿਲਣ ਨਾਲ ਜਾਇਦਾਦੀ ਵਿਵਾਦਾਂ ਨੂੰ ਲੱਗੇਗੀ ਠੱਲ੍ਹ, ਲੋਕ ਹੋਣਗੇ ਸਮਾਜਿਕ ਤੇ ਆਰਥਿਕ ਤੌਰ ’ਤੇ ਮਜ਼ਬੂਤ

 
ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਖੰਨਾ ਦੇ ਪਿੰਡ ਕੋਟਲਾ ਢੱਕ ਅਤੇ ਪੰਜਰੁੱਖਾ ਦੇ ਕੁੱਲ 210 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਉਪਰਾਲੇ ਤਹਿਤ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੋਟਲਾ ਢੱਕ ਦੇ 70 ਅਤੇ ਪਿੰਡ ਪੰਜਰੁੱਖਾ ਦੇ 140 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਲੰਬੇ ਸਮੇਂ ਤੋਂ ਆਪਣੇ ਰਿਹਾਇਸ਼ੀ ਮਕਾਨਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕ ਨਿਯਮਾਂ ਅਨੁਸਾਰ ਆਪਣੀ ਜਾਇਦਾਦ ਦੀ ਖਰੀਦੋ-ਫਰੋਖ਼ਤ ਕਰ ਸਕਣਗੇ। ਇਸ ਤੋਂ ਇਲਾਵਾ ਉਹ ਜਾਇਦਾਦ ਦੇ ਆਧਾਰ ’ਤੇ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਤੋਂ ਕਰਜ਼ਾ ਲੈਣ ਅਤੇ ਆਪਣੀ ਸੰਪਤੀ ਆਪਣੇ ਬੱਚਿਆਂ ਜਾਂ ਹੋਰ ਕਾਨੂੰਨੀ ਵਾਰਸਾਂ ਦੇ ਨਾਮ ਤਬਦੀਲ ਕਰਵਾਉਣ ਦੀ ਸਹੂਲਤ ਵੀ ਪ੍ਰਾਪਤ ਕਰ ਸਕਣਗੇ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੀ ਬਿਹਤਰ ਵਰਤੋਂ ਕਰਨ ਅਤੇ ਭਵਿੱਖ ਲਈ ਇਸ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਮਿਲੇਗੀ।
ਸ੍ਰੀ ਸੌਂਦ ਨੇ ਕਿਹਾ ਕਿ ਜਾਇਦਾਦ ਦੇ ਮਾਲਕੀ ਹੱਕ ਸਪੱਸ਼ਟ ਹੋਣ ਨਾਲ ਜਾਇਦਾਦ ਸਬੰਧੀ ਵਿਵਾਦਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਪਰਿਵਾਰਕ ਅਤੇ ਆਪਸੀ ਝਗੜਿਆਂ ਦੀਆਂ ਸੰਭਾਵਨਾਵਾਂ ਵੀ ਘਟਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਉਣਾ ਹੈ।
ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਰਟੀ ਕਾਰਡ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਵਜੋਂ ਲਾਭਦਾਇਕ ਸਾਬਤ ਹੋਣਗੇ। ਇਸ ਨਾਲ ਲੋਕਾਂ ਨੂੰ ਆਪਣੀ ਸੰਪਤੀ ਦੇ ਹੱਕਾਂ ਬਾਰੇ ਵਧੇਰੇ ਸਪੱਸ਼ਟਤਾ ਮਿਲੇਗੀ ਅਤੇ ਜਾਇਦਾਦ ਨਾਲ ਸਬੰਧਤ ਕੰਮਾਂ ਵਿੱਚ ਵੀ ਸਹੂਲਤ ਹੋਵੇਗੀ।

pbpunjab additional image pbpunjab additional image pbpunjab additional image pbpunjab additional image

210-families-from-the-villages-of-kotla-dhak-and-panjrukha-received-ownership-rights-under-the-mera-ghar-mere-naam-scheme-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com