major-reshuffle-in-punjab-police-administration-7-senior-ips-officers-transferred

ਪੰਜਾਬ ਪੁਲਿਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ, 7 ਸੀਨੀਅਰ ips ਅਧਿਕਾਰੀਆਂ ਦੇ ਤਬਾਦਲੇ

Nov7,2026 | Narinder Kumar | Chandigarh

 ਪੰਜਾਬ ਸਰਕਾਰ ਵੱਲੋਂ 7 ਨਵੰਬਰ ਨੂੰ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 7 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਜਾਰੀ ਹੁਕਮਾਂ ਅਨੁਸਾਰ ਡਾ. ਜਤਿੰਦਰ ਕੁਮਾਰ ਜੈਨ ਨੂੰ ਸਪੈਸ਼ਲ DGP ਰੇਲਵੇ ਪੰਜਾਬ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ PSPCL ਪਟਿਆਲਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੀਤਾ ਪੁੰਜ ਸਪੈਸ਼ਲ DGP HRD ਅਤੇ ਵੈਲਫੇਅਰ ਦੇ ਅਹੁਦੇ ’ਤੇ ਬਣੇ ਰਹਿਣਗੇ ਅਤੇ ਉਨ੍ਹਾਂ ਨੂੰ ਹਿਊਮਨ ਰਾਈਟਸ ਪੰਜਾਬ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਪ੍ਰਮੋਸ਼ਨ ਤੋਂ ਬਾਅਦ ਪ੍ਰਮੋਦ ਬਾਨ ਨੂੰ ਸਪੈਸ਼ਲ DGP AGTF ਪੰਜਾਬ ਨਿਯੁਕਤ ਕੀਤਾ ਗਿਆ ਹੈ। ਜਦਕਿ ਐੱਮ.ਐੱਫ. ਫਾਰੂਕੀ ਨੂੰ ਸਪੈਸ਼ਲ DGP ਸਟੇਟ ਆਰਮਡ ਪੁਲਿਸ ਜਲੰਧਰ ਕੈਂਟ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਅਮਿਤ ਪ੍ਰਸਾਦ ਨੂੰ ਸਪੈਸ਼ਲ DGP ਕਾਊਂਟਰ ਇੰਟੈਲੀਜੈਂਸ ਪੰਜਾਬ, ਜੀ. ਨਾਗੇਸ਼ਵਰ ਰਾਓ ਨੂੰ ਸਪੈਸ਼ਲ DGP ਜੇਲ੍ਹਾਂ ਪੰਜਾਬ ਦੇ ਨਾਲ ਮਾਡਰਨਾਈਜ਼ੇਸ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਉੱਥੇ ਹੀ ਗੌਤਮ ਚੀਮਾ ਨੂੰ ADGP ਲਾਅ ਐਂਡ ਆਰਡਰ ਪੰਜਾਬ ਨਿਯੁਕਤ ਕੀਤਾ ਗਿਆ ਹੈ।
ਸਰਕਾਰ ਵੱਲੋਂ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

pbpunjab additional image

major-reshuffle-in-punjab-police-administration-7-senior-ips-officers-transferred


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com