*•40,003 ਕੰਪਿਊਟਰ ਪਹਿਲਾਂ ਹੀ ਇਸ ਸਾਲ ਦੇ ਸ਼ੁਰੂ ਵਿੱਚ ਪ੍" />

bhagwant-mann-govt-s-historic-expansion-in-digital-education-56-183-computers-for-punjab-s-govt-school-children-in-just-1-year

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

Nov9,2026 | Narinder Kumar | Chandigarh

*•40,003 ਕੰਪਿਊਟਰ ਪਹਿਲਾਂ ਹੀ ਇਸ ਸਾਲ ਦੇ ਸ਼ੁਰੂ ਵਿੱਚ ਪ੍ਰਦਾਨ ਕੀਤੇ ਗਏ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1 ਦਸੰਬਰ ਤੱਕ 16,180 ਹੋਰ ਕੰਪਿਊਟਰ ਦਿੱਤੇ ਜਾਣਗੇ ਜਿਸ ਨਾਲ ਕੰਪਿਊਟਰਾਂ ਦੀ ਕੁੱਲ ਗਿਣਤੀ 56,183 ਹੋ ਜਾਵੇਗੀ*

*•ਹਰ ਬੱਚਾ, ਭਾਵੇਂ ਉਸ ਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਅਤੇ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*•ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਬਿਹਤਰ ਭਵਿੱਖ ਲਈ ਸਾਧਨ ਅਤੇ ਮੌਕੇ ਪ੍ਰਦਾਨ ਕੀਤੇ ਜਾ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*•'ਪੰਜਾਬ ਸਿੱਖਿਆ ਕ੍ਰਾਂਤੀ' ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਦਲ ਰਹੀ ਹੈ, ਸਗੋਂ ਹਰ ਬੱਚੇ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਵੀ ਖੋਲ੍ਹ ਰਹੀ ਹੈ: ਹਰਜੋਤ ਸਿੰਘ ਬੈਂਸ*

*• ਇਸ ਸਾਲ ਦੀ ਸ਼ੁਰੂਆਤ ਵਿੱਚ ਕਲਾਸਰੂਮਾਂ ਨੂੰ ਡਿਜੀਟਲ ਬਣਾਉਣ ਲਈ 8,268 ਇੰਟਰਐਕਟਿਵ ਫਲੈਟ ਪੈਨਲ ਵੀ ਡਿਲਿਵਰ ਕੀਤੇ ਗਏ*

*• ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ*




ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ ਕ੍ਰਾਂਤੀ' ਤਹਿਤ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਬਦਲਾਅ ਲਿਆਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ, ਇਸ ਸਾਲ ਦੀ ਸ਼ੁਰੂਆਤ ਵਿੱਚ ਲਗਭਗ 396 ਕਰੋੜ ਰੁਪਏ ਦੇ ਨਿਵੇਸ਼ ਨਾਲ 40,003 ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਗਏ। ਹੁਣ ਇਸ ਪਹਿਲਕਦਮੀ ਦੇ ਦੂਜੇ ਪੜਾਅ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 16,180 ਹੋਰ ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਕੰਪਿਊਟਰਾਂ ਦੀ ਗਿਣਤੀ 56,183 ਹੋ ਜਾਵੇਗੀ। ਦੂਜੇ ਪੜਾਅ ਲਈ ਕੰਪਿਊਟਰਾਂ ਦੀ ਡਿਲਿਵਰੀ ਅਤੇ ਸਥਾਪਤ ਕਰਨ ਦੀ ਪ੍ਰਕਿਰਿਆ 2 ਨਵੰਬਰ ਤੋਂ 1 ਦਸੰਬਰ, 2026 ਤੱਕ ਨਿਰਧਾਰਤ ਕੀਤੀ ਗਈ ਹੈ। 'ਸਿੱਖਿਆ ਕ੍ਰਾਂਤੀ' ਤਹਿਤ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ, ਜਦਕਿ ਇਸ ਵਰ੍ਹੇ ਦੇ ਸ਼ੁਰੂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੇ ਗਏ ਸਕੂਲਾਂ ਦੀ ਗਿਣਤੀ 5,064 ਤੱਕ ਪਹੁੰਚ ਚੁੱਕੀ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਬੱਚਾ, ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਅਤੇ ਇਸ ਨਾਲ ਸਬੰਧਤ ਮੌਕਿਆਂ ਤੱਕ ਪਹੁੰਚ ਦਾ ਹੱਕਦਾਰ ਹੈ। ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ, ਅਸੀਂ ਸਰਕਾਰੀ ਸਕੂਲਾਂ ਵਿੱਚ ਅਹਿਮ ਬਦਲਾਅ ਲਿਆ ਰਹੇ ਹਾਂ ਅਤੇ ਕਲਾਸਰੂਮਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰ ਰਹੇ ਹਾਂ। ਸਾਡਾ ਦ੍ਰਿਸ਼ਟੀਕੋਣ ਸਪੱਸ਼ਟ ਹੈ ਕਿ ਪੰਜਾਬ ਦੇ ਹਰ ਬੱਚੇ ਕੋਲ ਬਿਹਤਰ ਭਵਿੱਖ ਬਣਾਉਣ ਲਈ ਸਾਧਨ, ਵਿਸ਼ਵਾਸ ਅਤੇ ਬਰਾਬਰ ਮੌਕੇ ਹੋਣ।"

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਸਿੱਖਿਆ ਕ੍ਰਾਂਤੀ ਨਾ ਸਿਰਫ਼ ਸਾਡੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਦਲ ਰਹੀ ਹੈ, ਸਗੋਂ ਉਨ੍ਹਾਂ ਵਿੱਚ ਪੜ੍ਹਦੇ ਹਰ ਬੱਚੇ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਵੀ ਖੋਲ੍ਹ ਰਹੀ ਹੈ। ਪਹਿਲੇ ਪੜਾਅ ਵਿੱਚ ਇੰਟਰਐਕਟਿਵ ਫਲੈਟ ਪੈਨਲ ਪ੍ਰਦਾਨ ਕੀਤੇ ਗਏ ਹਨ ਅਤੇ ਅਗਲੇ ਪੜਾਅ ਵਿੱਚ ਡੈਸਕਟੌਪ ਕੰਪਿਊਟਰ ਪ੍ਰਦਾਨ ਕਰਕੇ, ਅਸੀਂ ਸੂਬੇ ਭਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤਕਨਾਲੋਜੀ ਦੇ ਹੋਰ ਨੇੜੇ ਲਿਆ ਰਹੇ ਹਾਂ। ਸਾਡਾ ਟੀਚਾ ਕਲਾਸਰੂਮਾਂ ਨੂੰ ਵਧੇਰੇ ਦਿਲਚਸਪ ਬਣਾਉਣਾ, ਸਿੱਖਣ ਨੂੰ ਵਧੇਰੇ ਅਰਥਪੂਰਨ ਬਣਾਉਣਾ ਅਤੇ ਸਰਕਾਰੀ ਸਕੂਲਾਂ ਨੂੰ ਅਜਿਹੀ ਨੁਹਾਰ ਦੇਣਾ ਹੈ ਜਿਸ ਨਾਲ ਹਰ ਪੰਜਾਬੀ ਨੂੰ ਇਹਨਾਂ ਸਕੂਲਾਂ ‘ਤੇ ਮਾਣ ਹੋਵੇ।"

*ਇਸੇ ਸਾਲ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਡਿਲਿਵਰ ਕਰਕੇ ਕਲਾਸਰੂਮਾਂ ਵਿੱਚ ਡਿਜੀਟਲ ਲਰਨਿੰਗ ਯਕੀਨੀ ਬਣਾਈ ਗਈ*

ਕੰਪਿਊਟਰ ਪ੍ਰਦਾਨ ਕਰਨ ਦੇ ਨਾਲ-ਨਾਲ, ਪਹਿਲੇ ਪੜਾਅ ਅਧੀਨ 3,694 ਸਰਕਾਰੀ ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ (ਆਈਐਫਪੀਜ਼) ਡਿਲਿਵਰ ਕੀਤੇ ਗਏ ਹਨ, ਜਿਸ ਨਾਲ ਸੂਬੇ ਭਰ ਦੇ ਕਲਾਸਰੂਮਾਂ ਵਿੱਚ ਤਕਨਾਲੋਜੀ-ਸਮਰਥਿਤ ਅਧਿਆਪਨ ਸਾਧਨਾਂ ਨੂੰ ਯਕੀਨੀ ਬਣਾਇਆ ਗਿਆ। ਡਿਜੀਟਲ ਬੁਨਿਆਦੀ ਢਾਂਚਾ ਅਧਿਆਪਕਾਂ ਲਈ ਰੋਜ਼ਾਨਾ ਦੇ ਪਾਠਾਂ ਵਿੱਚ ਮਲਟੀਮੀਡੀਆ ਸਰੋਤਾਂ, ਡਿਜੀਟਲ ਸਮੱਗਰੀ ਅਤੇ ਅਸਲ-ਸਮੇਂ ਦੇ ਪ੍ਰਦਰਸ਼ਨਾਂ ਨੂੰ ਏਕੀਕ੍ਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ, ਜਿਸ ਨਾਲ ਕਲਾਸਰੂਮ ਲਰਨਿੰਗ ਨੂੰ ਵਧੇਰੇ ਪ੍ਰਭਾਵੀ ਅਤੇ ਦਿਲਚਸਪ ਬਣਾਇਆ ਜਾ ਸਕੇਗਾ।

*ਪੰਜਾਬ ਸਿੱਖਿਆ ਕ੍ਰਾਂਤੀ ਨੇ ਬਰਾਬਰ ਪਹੁੰਚ ਅਤੇ ਭਵਿੱਖ ਲਈ ਤਿਆਰ ਸਿੱਖਿਆ 'ਤੇ ਜ਼ੋਰ ਦਿੰਦਿਆਂ ਸਰਕਾਰੀ ਸਕੂਲਾਂ ਨੂੰ ਡਿਜੀਟਲ ਸਿੱਖਿਆ ਵੱਲ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ*

ਇਹ ਪਹਿਲਕਦਮੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਦਾ ਹਿੱਸਾ ਹੈ, ਜਿਨ੍ਹਾਂ ਵਿੱਚ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨ, ਸਕੂਲੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਡਿਜੀਟਲ ਸਿੱਖਿਆ ਤੱਕ ਬਰਾਬਰ ਪਹੁੰਚ, ਸੁਰੱਖਿਅਤ ਢੰਗ ਨਾਲ ਉਪਕਰਨ ਲਗਾਉਣ ਦੇ ਨਿਯਮਾਂ, ਪਾਰਦਰਸ਼ੀ ਨਿਗਰਾਨੀ ਅਤੇ ਜਵਾਬਦੇਹੀ 'ਤੇ ਵੀ ਜ਼ੋਰ ਦਿੱਤਾ ਗਿਆ ਹੈ, ਤਾਂ ਜੋ ਜਨਤਕ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਵਿਸਤਾਰ ਰਾਹੀਂ, ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਤਕਨਾਲੋਜੀ-ਅਧਾਰਤ ਕਲਾਸਰੂਮ ਵੱਲ ਲਿਜਾਇਆ ਜਾ ਰਿਹਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਡਿਜੀਟਲ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਿੱਖਣ ਦੇ ਆਧੁਨਿਕ ਸਾਧਨਾਂ ਤੱਕ ਪਹੁੰਚ ਵਧਾਈ ਜਾ ਰਹੀ ਹੈ, ਜੋ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਤੇਜ਼ੀ ਨਾਲ ਉਭਰ ਰਹੀ ਤਕਨਾਲੋਜੀ ਦਾ ਹਾਣੀ ਬਣਨ ਲਈ ਬੇਹੱਦ ਜ਼ਰੂਰੀ ਹਨ।

bhagwant-mann-govt-s-historic-expansion-in-digital-education-56-183-computers-for-punjab-s-govt-school-children-in-just-1-year


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com