ਝੋਨੇ ਦੀ ਆਮਦ 173 ਐੱਲ.ਐੱਮ.ਟੀ. ਤੋਂ ਪਾਰ, ਖ਼ਰੀਦ 169 ਐੱਲ" />

over-rs-37000-crore-credited-into-accounts-of-3-82-lakh-farmers-lal-chand-kataruchak

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

Nov10,2026 | Narinder Kumar | Chandigarh

ਝੋਨੇ ਦੀ ਆਮਦ 173 ਐੱਲ.ਐੱਮ.ਟੀ. ਤੋਂ ਪਾਰ, ਖ਼ਰੀਦ 169 ਐੱਲ.ਐੱਮ.ਟੀ. ਤੋਂ ਵੱਧ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ

128 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ

 
ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ।
ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਚੱਲ ਰਹੇ ਸੁਚਾਰੂ, ਨਿਰਵਿਘਨ ਅਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ।
ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
-----------

over-rs-37000-crore-credited-into-accounts-of-3-82-lakh-farmers-lal-chand-kataruchak


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com