<" />

historic-transformation-of-technical-education-in-punjab-bhagwant-mann-govt-gives-massive-industry-exposure-to-students-to-become-job-ready

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Nov11,2026 | Narinder Kumar | Chandigarh

 
*•ਭਗਵੰਤ ਮਾਨ ਸਰਕਾਰ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ 20,000 ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ*

*•ਪੌਲੀਟੈਕਨਿਕ ਵਿਦਿਆਰਥੀਆਂ ਲਈ ਪਰਿਵਾਰਕ ਆਮਦਨ ਦੀ ਕੋਈ ਸੀਮਾ ਨਹੀਂ; ਵਿਦਿਆਰਥੀਆਂ ਲਈ ਉਦਯੋਗਿਕ ਤਜਰਬਾ ਹਾਸਲ ਕਰਨ ਅਤੇ ਬਿਹਤਰ ਰੁਜ਼ਗਾਰ ਹਾਸਲ ਕਰਨ ਦਾ ਵੱਡਾ ਮੌਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*•ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀਆਂ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਵਿਹਾਰਕ ਹੁਨਰ ਅਤੇ ਉਦਯੋਗਿਕ ਤਜਰਬੇ ਨਾਲ ਲੈਸ ਕਰਨਾ ਹੈ ਜਿਸ ਨਾਲ ਉਹ ਬਿਹਤਰ ਕਰੀਅਰ ਬਣਾ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*• 'ਪੰਜਾਬ ਸਿੱਖਿਆ ਕ੍ਰਾਂਤੀ' ਤਕਨੀਕੀ ਸਿੱਖਿਆ ਨੂੰ ਵਧੇਰੇ ਵਿਹਾਰਕ ਅਤੇ ਉਦਯੋਗ-ਮੁਖੀ ਬਣਾਉਂਦੀ ਹੈ ਅਤੇ ਵਿਦਿਆਰਥੀਆਂ ਨੂੰ ਕਲਾਸਰੂਮਾਂ ਤੋਂ ਉਦਯੋਗਿਕ ਖੇਤਰ ਵੱਲ ਵਧਣ ਵਿੱਚ ਮਦਦ ਕਰਦੀ ਹੈ: ਹਰਜੋਤ ਸਿੰਘ ਬੈਂਸ*

*• ਵਿੱਤੀ ਸਹਾਇਤਾ ਮੈਨੂੰ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਨ ਅਤੇ ਉਦਯੋਗਿਕ ਤਜਰਬਾ ਹਾਸਲ ਕਰਨ ਵਿੱਚ ਮਦਦ ਕਰੇਗੀ: ਵਿਦਿਆਰਥੀ, ਸਰਕਾਰੀ ਪੌਲੀਟੈਕਨਿਕ ਕਾਲਜ, ਮੋਹਾਲੀ (ਖੂਨੀਮਾਜਰਾ)*

 
ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਵਿੱਤੀ ਤੰਗੀਆਂ ਕਾਰਨ ਵਿਦਿਆਰਥੀ ਆਪਣੇ ਕਰੀਅਰ ਨੂੰ ਬਣਾਉਣ ਲਈ ਲੋੜੀਂਦਾ ਉਦਯੋਗਿਕ ਤਜਰਬਾ ਹਾਸਲ ਕਰਨ ਤੋਂ ਵਾਂਝੇ ਨਾ ਰਹਿ ਜਾਣ। 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ, ਸਰਕਾਰ ਵੱਲੋਂ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵਿਹਾਰਕ ਹੁਨਰ ਸਿੱਖਣ ਅਤੇ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਨ ਵਿੱਚ ਮਦਦ ਮਿਲੇਗੀ।
ਇਸ ਪਹਿਲਕਦਮੀ ਤਹਿਤ, 1,700 ਵਿਦਿਆਰਥੀਆਂ ਨੂੰ 4 ਮਹੀਨਿਆਂ ਤੱਕ 5,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਅਤੇ ਇਸ ਸਬੰਧੀ ਪਰਿਵਾਰਕ ਆਮਦਨ ਦੀ ਕੋਈ ਸੀਮਾ ਨਹੀਂ ਰੱਖੀ ਗਈ ਹੈ। ਇਹ ਯੋਜਨਾ ਛੇ ਡਿਪਲੋਮਾ ਸਟ੍ਰੀਮਾਂ ਦੇ 2024-27 ਬੈਚ ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗੀ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਉਦਯੋਗਿਕ ਖੇਤਰ ਦਾ ਵਿਹਾਰਕ ਤਜਰਬਾ ਹਾਸਲ ਕਰ ਸਕਣਗੇ।
ਇਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਨੌਜਵਾਨ ਕੋਲ ਆਪਣੀ ਸਿੱਖਿਆ ਨੂੰ ਇੱਕ ਸਾਰਥਕ ਕਰੀਅਰ ਵਿੱਚ ਬਦਲਣ ਦਾ ਮੌਕਾ ਹੋਣਾ ਚਾਹੀਦਾ ਹੈ। 'ਪੰਜਾਬ ਸਿੱਖਿਆ ਕ੍ਰਾਂਤੀ' ਰਾਹੀਂ, ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਸਰਕਾਰੀ ਸੰਸਥਾਵਾਂ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀਆਂ ਹੀ ਨਾ ਦੇਣ, ਸਗੋਂ ਉਨ੍ਹਾਂ ਨੂੰ ਅਜਿਹੇ ਹੁਨਰ ਅਤੇ ਤਜਰਬੇ ਨਾਲ ਲੈਸ ਕਰਨ ਜੋ ਉਨ੍ਹਾਂ ਨੂੰ ਜੀਵਨ ਵਿੱਚ ਸਫਲ ਬਣਾਉਣ ਲਈ ਜ਼ਰੂਰੀ ਹਨ। ਪੰਜਾਬ ਵਿੱਚ ਪੌਲੀਟੈਕਨਿਕ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ, ਜੋ ਸਾਡੇ ਨੌਜਵਾਨਾਂ ਨੂੰ ਉਸ ਸਮੇਂ ਸਹਾਇਤਾ ਪ੍ਰਦਾਨ ਕਰਦੀ ਹੈ ਜਦੋਂ ਉਹ ਕਲਾਸਰੂਮ ਤੋਂ ਨਿਕਲ ਕੇ ਕੰਮਕਾਜੀ ਦੁਨੀਆ ਵਿੱਚ ਕਦਮ ਰੱਖਦੇ ਹਨ ਅਤੇ ਆਪਣਾ ਭਵਿੱਖ ਸਿਰਜਦੇ ਹਨ।"
ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਉਦਯੋਗਿਕ ਸਿਖਲਾਈ ਉਹ ਪੜਾਅ ਹੈ ਜਿੱਥੇ ਵਿਦਿਆਰਥੀ ਕਲਾਸਰੂਮ ਵਿੱਚ ਸਿੱਖੀਆਂ ਗੱਲਾਂ ਨੂੰ ਅਸਲ ਦੁਨੀਆ ਦੀਆਂ ਚੁਣੌਤੀਆਂ 'ਤੇ ਲਾਗੂ ਕਰਨਾ ਸ਼ੁਰੂ ਕਰਦੇ ਹਨ। ਇਸ ਦੌਰਾਨ 20,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ, ਅਸੀਂ ਵਿਦਿਆਰਥੀਆਂ ਦੀ ਮਦਦ ਕਰਨਾ ਚਾਹੁੰਦੇ ਹਾਂ ਤਾਂ ਜੋ ਉਹ ਵਿਹਾਰਕ ਤਜਰਬਾ ਹਾਸਲ ਕਰ ਸਕਣ, ਉਦਯੋਗਿਕ ਮਾਹਿਰਾਂ ਤੋਂ ਹੁਨਰ ਸਿੱਖ ਸਕਣ ਅਤੇ ਰੁਜ਼ਗਾਰ ਲਈ ਤਿਆਰ ਹੋ ਸਕਣ। ਸਾਡਾ ਉਦੇਸ਼ ਤਕਨੀਕੀ ਸਿੱਖਿਆ ਨੂੰ ਵਧੇਰੇ ਵਿਹਾਰਕ, ਉਦਯੋਗ-ਮੁਖੀ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ਦੇ ਅਨੁਕੂਲ ਬਣਾਉਣਾ ਹੈ।"
*ਵਿੱਤੀ ਸਹਾਇਤਾ ਮੈਨੂੰ ਵਿਹਾਰਕ ਸਿਖਲਾਈ ਅਤੇ ਕਰੀਅਰ ਲਈ ਤਿਆਰੀ ਵੱਲ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕਰੇਗੀ: ਪੌਲੀਟੈਕਨਿਕ ਵਿਦਿਆਰਥੀ*
ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ (ਖੂਨੀਮਾਜਰਾ) ਦੇ ਇੱਕ ਵਿਦਿਆਰਥੀ ਨੇ ਕਿਹਾ: "ਇਹ ਵਿੱਤੀ ਸਹਾਇਤਾ ਮੇਰੀ ਉਦਯੋਗਿਕ ਸਿਖਲਾਈ ਦੌਰਾਨ ਮੇਰੇ ਲਈ ਬਹੁਤ ਵੱਡਾ ਸਹਾਰਾ ਬਣੇਗੀ। ਇਸ ਨਾਲ ਮੈਨੂੰ ਆਪਣੇ ਕੁਝ ਖਰਚਿਆਂ ਦਾ ਪ੍ਰਬੰਧ ਕਰਨ ਵਿੱਚ ਮਦਦ ਮਿਲੇਗੀ ਅਤੇ ਮੈਂ ਨਵੇਂ ਹੁਨਰ ਸਿੱਖਣ, ਵਿਹਾਰਕ ਤਜਰਬਾ ਹਾਸਲ ਕਰਨ ਅਤੇ ਇਹ ਸਮਝਣ 'ਤੇ ਧਿਆਨ ਕੇਂਦਰਿਤ ਕਰ ਸਕਾਂਗਾ ਕਿ ਉਦਯੋਗਾਂ ਵਿੱਚ ਕੰਮ ਕਿਵੇਂ ਹੁੰਦਾ ਹੈ। ਮੈਨੂੰ ਯਕੀਨ ਹੈ ਕਿ ਇਹ ਤਜਰਬਾ ਮੈਨੂੰ ਬਿਹਤਰ ਕਰੀਅਰ ਸਿਰਜਣ ਵਿੱਚ ਮਦਦ ਕਰੇਗਾ।"
*ਪਹਿਲਾਂ ਹੀ ਹੋਰ ਵਜ਼ੀਫ਼ੇ ਲੈ ਰਹੇ ਵਿਦਿਆਰਥੀ ਵੀ 5,000 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ*
ਜਿਹੜੇ ਵਿਦਿਆਰਥੀ ਪਹਿਲਾਂ ਹੀ ਆਪਣੇ ਉਦਯੋਗ ਜਾਂ ਕਿਸੇ ਹੋਰ ਸਰੋਤ ਤੋਂ ਵਜ਼ੀਫ਼ਾ ਜਾਂ ਵਿੱਤੀ ਸਹਾਇਤਾ ਪ੍ਰਾਪਤ ਕਰ ਰਹੇ ਹਨ, ਉਹ ਵੀ ਇਸ ਸਹਾਇਤਾ ਲਈ ਯੋਗ ਹੋਣਗੇ। ਜੇਕਰ ਉਨ੍ਹਾਂ ਨੂੰ ਮਿਲਣ ਵਾਲੀ ਰਕਮ 5,000 ਰੁਪਏ ਪ੍ਰਤੀ ਮਹੀਨਾ ਤੋਂ ਘੱਟ ਹੈ, ਤਾਂ ਨਿਰਧਾਰਤ ਸ਼ਰਤਾਂ ਦੇ ਅਧੀਨ, ਉਸ ਅੰਤਰ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸਹਾਇਤਾ ਦਿੱਤੀ ਜਾਵੇਗੀ। ਇਹ ਸਹਾਇਤਾ ਸਿਖਲਾਈ ਦੌਰਾਨ ਵਿਦਿਆਰਥੀ ਦੀ ਭਾਗੀਦਾਰੀ ਅਤੇ ਪ੍ਰਗਤੀ ਮੁਤਾਬਕ ਦਿੱਤੀ ਜਾਵੇਗੀ। ਵਿਦਿਆਰਥੀਆਂ ਲਈ ਘੱਟੋ-ਘੱਟ 90 ਫ਼ੀਸਦੀ ਮਹੀਨਾਵਾਰ ਹਾਜ਼ਰੀ ਬਰਕਰਾਰ ਰੱਖਣੀ ਅਤੇ ਤਸਦੀਕਸ਼ੁਦਾ ਹਾਜ਼ਰੀ ਤੇ ਪ੍ਰਗਤੀ ਰਿਪੋਰਟਾਂ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ। ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ਅਤੇ ਨਿਰਧਾਰਤ 'ਕੰਪਲੀਸ਼ਨ ਸਰਟੀਫਿਕੇਟ' ਜਮ੍ਹਾਂ ਕਰਵਾਉਣ ਤੋਂ ਬਾਅਦ ਹੀ ਅੰਤਿਮ ਕਿਸ਼ਤ ਜਾਰੀ ਕੀਤੀ ਜਾਵੇਗੀ।
*ਉਦਯੋਗ-ਮੁਖੀ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ*
2024-27 ਬੈਚ ਦੇ ਛੇਵੇਂ ਸਮੈਸਟਰ ਲਈ ਪਾਇਲਟ ਵਜੋਂ ਲਾਗੂ ਕੀਤੀ ਜਾ ਰਹੀ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਤਕਨੀਕੀ ਸਿੱਖਿਆ ਨੂੰ ਹੋਰ ਉਦਯੋਗ-ਮੁਖੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਅਰਥਪੂਰਨ ਰੁਜ਼ਗਾਰ ਲਈ ਲੋੜੀਂਦੇ ਵਿਹਾਰਕ ਹੁਨਰ, ਵਿਸ਼ਵਾਸ ਅਤੇ ਤਜਰਬੇ ਨਾਲ ਲੈਸ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ।
------------------

historic-transformation-of-technical-education-in-punjab-bhagwant-mann-govt-gives-massive-industry-exposure-to-students-to-become-job-ready


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com