ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੱਤੀ ਹੈ ਕਿ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਭਾਵ 13.11.2026 ਨੂੰ ਕੁੱਲ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।
ਰਾਜ ਚੋਣ ਕਮਿਸ਼ਨ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਜ਼ਿਲ੍ਹਾ ਮੋਗਾ ਅਧੀਨ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਲਈ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ ਜਦਕਿ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੀ ਚੋਣ ਲਈ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)