children-s-day-celebrated-with-great-enthusiasm-at-village-ghungrali-rajputan

ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ਬਾਲ ਦਿਵਸ

Nov14,2026 | Narinder Kumar | Chandigarh

 
 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਲੁਧਿਆਣਾ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜੀਤ ਕੌਰ ਦੀ ਅਗਵਾਈ ਹੇਠ ਬਲਾਕ ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸਮਾਗਮ ਨੂੰ ਯਾਦਗਾਰੀ ਬਣਾਇਆ। ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਦੀ ਸਵੇਰ ਦੀ ਸਭਾ ਨਾਲ ਕੀਤੀ ਗਈ, ਜਿਸ ਦੌਰਾਨ ਬੱਚਿਆਂ ਨੂੰ ਅਨੁਸ਼ਾਸਨ, ਚੰਗੀਆਂ ਆਦਤਾਂ ਅਤੇ ਆਪਸੀ ਸਹਿਯੋਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।
ਇਸ ਉਪਰੰਤ ਬੱਚਿਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ, ਮਨੋਰੰਜਕ ਬਾਲ ਖੇਡਾਂ ਅਤੇ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਖੇਡ-ਖੇਡ ਵਿੱਚ ਸਿੱਖਣ ਅਤੇ ਮਨੋਰੰਜਨ ਕਰਨ ਦਾ ਮੌਕਾ ਵੀ ਮਿਲਿਆ। ਬੱਚਿਆਂ ਨੇ ਸਾਰੀਆਂ ਗਤੀਵਿਧੀਆਂ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜੀਤ ਕੌਰ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ, ਰਚਨਾਤਮਕ ਗਤੀਵਿਧੀਆਂ ਅਤੇ ਸਿੱਖਣ ਦੇ ਅਨੁਕੂਲ ਮਾਹੌਲ ਰਾਹੀਂ ਆਪਣੀਆਂ ਸਮਰੱਥਾਵਾਂ ਨਿਖਾਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ।
ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ, ਸਮਾਜਿਕ ਸਾਂਝ ਅਤੇ ਮਿਲਵਰਤਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਸੁਖਾਵਾਂ ਅਤੇ ਖੁਸ਼ਨੁਮਾ ਮਾਹੌਲ ਸਿਰਜਣਾ ਸੀ।
ਸਮਾਗਮ ਦੇ ਅੰਤ ਵਿੱਚ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜੀਤ ਕੌਰ, ਸਮੂਹ ਸੁਪਰਵਾਈਜ਼ਰ ਅਤੇ ਆਂਗਣਵਾੜੀ ਵਰਕਰਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

children-s-day-celebrated-with-great-enthusiasm-at-village-ghungrali-rajputan


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com