*ਮਾਨ ਸਰਕਾਰ ਵੱਲੋਂ ਬਿਹਤਰ ਰੁਜ਼ਗਾਰ ਮੌਕਿਆਂ ਅਤੇ ਹੁਨਰ " />

pspcl-to-recruit-450-clerks-engage-2-500-apprentices-in-lineman-trade-power-minister-sond

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Nov17,2026 | Narinder Kumar | Chandigarh


*ਮਾਨ ਸਰਕਾਰ ਵੱਲੋਂ ਬਿਹਤਰ ਰੁਜ਼ਗਾਰ ਮੌਕਿਆਂ ਅਤੇ ਹੁਨਰ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜੀਹ: ਸੌਂਦ*

*ਕਲਰਕਾਂ ਦੀ ਭਰਤੀ ਪ੍ਰਕਿਰਿਆ ਲਈ ਤਿਆਰੀਆਂ ਸ਼ੁਰੂ; 2500 ਨੌਜਵਾਨਾਂ ਨੂੰ ਲਾਈਨਮੈਨ ਟਰੇਡ ਅਧੀਨ ਦਿੱਤੀ ਜਾਵੇਗੀ  ਸਿਖਲਾਈ:ਤਰੁਨਪ੍ਰੀਤ ਸਿੰਘ ਸੌਂਦ*


ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।
ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।
ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ।
ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।
------------

pspcl-to-recruit-450-clerks-engage-2-500-apprentices-in-lineman-trade-power-minister-sond


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com