*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਤਹਿਤ ਪੀ.ਆਰ.ਟੀ.ਸੀ. ਦੇ ਸੰਗਰੂਰ " />

bhagwant-mann-govt-begins-historic-process-to-bring-outsourced-prtc-employees-under-contract-harpal-singh-cheema

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

Nov25,2026 | Meenu Galhotra/anupam | Sangrur

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਤਹਿਤ ਪੀ.ਆਰ.ਟੀ.ਸੀ. ਦੇ ਸੰਗਰੂਰ ਡਿਪੂ ਤੋਂ ਠੇਕੇ ’ਤੇ ਰੱਖਣ ਦੀ ਮੁਹਿੰਮ ਸ਼ੁਰੂ, 104 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ: ਹਰਪਾਲ ਸਿੰਘ ਚੀਮਾ*

*ਪਿਛਲੀਆਂ ਸਰਕਾਰਾਂ ਨੇ ਆਊਟਸੋਰਸਡ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਕੀਤਾ; ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਚੁੱਕੇ ਕਾਨੂੰਨੀ ਕਦਮ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*

*ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਕੀਤੀ ਅਚਨਚੇਤ ਚੈਕਿੰਗ, ਗੈਰ-ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ*



ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਸੰਗਰੂਰ ਡਿਪੂ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ।

ਇਸ ਮੁਲਾਜ਼ਮ-ਪੱਖੀ ਫੈਸਲੇ ’ਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਪ੍ਰਦਾਨ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ।” ਪੀ.ਆਰ.ਟੀ.ਸੀ. ਦੇ 1,719 ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਦੀ ਪਹਿਲਕਦਮੀ ਤਹਿਤ ਸਮਾਗਮ ਦੌਰਾਨ ਵੱਖ-ਵੱਖ ਡਿਪੂਆਂ ਦੇ 104 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਊਟਸੋਰਸਡ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇਤਿਹਾਸਕ ਕਾਨੂੰਨ ਬਣਾਇਆ ਹੈ। ਕਾਨੂੰਨ ਤਹਿਤ ਨਿਰਧਾਰਤ 90 ਦਿਨਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਹੁਣ ਯੋਗ ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।”
ਉਨ੍ਹਾਂ ਸਪੱਸ਼ਟ ਕੀਤਾ, “ਸਬੰਧਤ ਅਧਿਕਾਰੀਆਂ ਵੱਲੋਂ ਯੋਗ ਮੁਲਾਜ਼ਮਾਂ ਲਈ ਨਿਯੁਕਤੀ ਪੱਤਰ ਤਿਆਰ ਕੀਤੇ ਜਾ ਰਹੇ ਹਨ। ਸੇਵਾ ਰਿਕਾਰਡ ਦੀ ਤਸਦੀਕ, ਮੈਡੀਕਲ ਜਾਂਚ ਅਤੇ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਮੁਲਾਜ਼ਮਾਂ ਨੂੰ ਠੇਕੇ ’ਤੇ ਨਿਯੁਕਤ ਕੀਤਾ ਜਾ ਰਿਹਾ ਹੈ। ਇਹ ਸਾਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਧਰਨੇ ਅਤੇ ਹੜਤਾਲਾਂ ਕਰਨ ਲਈ ਮਜਬੂਰ ਹੋਣਾ ਪਿਆ। ਇਸ ਦੇ ਉਲਟ, ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਠੋਸ ਕਾਨੂੰਨੀ ਕਦਮ ਚੁੱਕੇ ਹਨ।”

ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।
ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਅੱਜ ਸਵੇਰੇ ਸੰਗਰੂਰ ਵਿੱਚ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, “ਗੈਰ-ਹਾਜ਼ਰ ਮੁਲਾਜ਼ਮਾਂ ਦੀ ਪਛਾਣ ਕਰਨ ਲਈ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਕਬਜ਼ੇ ਵਿੱਚ ਲੈ ਲਏ ਗਏ ਹਨ। ਮੁਕੰਮਲ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।”

ਮੰਤਰੀ ਨੇ ਸਪੱਸ਼ਟ ਕੀਤਾ, “ਸਰਕਾਰੀ ਦਫ਼ਤਰਾਂ ਵਿੱਚ ਲਾਪਰਵਾਹੀ, ਡਿਊਟੀ ਵਿੱਚ ਕੁਤਾਹੀ ਅਤੇ ਬਿਨਾਂ ਅਗਾਊਂ ਪ੍ਰਵਾਨਗੀ ਦੇ ਗੈਰ-ਹਾਜ਼ਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰੀ ਮੁਲਾਜ਼ਮ ਲੋਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਪਾਬੰਦ ਹਨ ਅਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹਿਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।”

ਇਸ ਮੌਕੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਜਸ਼ਨਪ੍ਰੀਤ ਕੌਰ ਗਿੱਲ, ਸੰਗਰੂਰ ਦੇ ਜਨਰਲ ਮੈਨੇਜਰ ਮਨਿੰਦਰਪਾਲ ਸਿੰਘ ਸਿੱਧੂ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

bhagwant-mann-govt-begins-historic-process-to-bring-outsourced-prtc-employees-under-contract-harpal-singh-cheema


Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com