*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ" />

minister-harpal-singh-cheema-holds-series-of-meetings-with-employee-unions-assures-early-fulfilment-of-their-legitimate-demands

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Nov27,2026 | Narinder Kumar | Chandigarh

*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਮੰਤਰੀ ਹਰਪਾਲ ਸਿੰਘ ਚੀਮਾ*

*ਮੁਲਾਜ਼ਮ ਭਲਾਈ ਸਾਡੀ ਤਰਜੀਹ, ਭਗਵੰਤ ਮਾਨ ਸਰਕਾਰ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰੇਗੀ: ਮੰਤਰੀ ਹਰਪਾਲ ਸਿੰਘ ਚੀਮਾ*

*ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਅਤੇ ਲੰਬਿਤ ਮੰਗਾਂ ਦੀ ਸਮੀਖਿਆ*

 
ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਉਸਾਰੂ ਮੀਟਿੰਗਾਂ ਕੀਤੀਆਂ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਵਿਸਥਾਰ ਨਾਲ ਸੁਣਿਆ। ਉਨ੍ਹਾਂ ਦੇ ਸਬੰਧਤ ਮਾਮਲਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ, ਮੰਤਰੀ ਨੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਦੀ ਮੌਜੂਦਾ ਪ੍ਰਸ਼ਾਸਕੀ ਅਤੇ ਵਿੱਤੀ ਸਥਿਤੀ ਤੋਂ ਜਾਣੂ ਕਰਵਾਇਆ।
ਮੁਲਾਜ਼ਮ ਵਰਗ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।
ਦਿਨ ਭਰ ਚੱਲੇ ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ, ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।
ਮੀਟਿੰਗਾਂ ਦੌਰਾਨ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ ਦੇ ਕੋਆਰਡੀਨੇਟਰ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਤੋਂ ਸ਼ੇਰ ਸਿੰਘ ਨੇ ਆਪੋ-ਆਪਣੀਆਂ ਜਥੇਬੰਦੀਆਂ ਦੇ ਮੁੱਦੇ ਅਤੇ ਮੰਗਾਂ ਰੱਖੀਆਂ।
------------

minister-harpal-singh-cheema-holds-series-of-meetings-with-employee-unions-assures-early-fulfilment-of-their-legitimate-demands


Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com