ਭਾਰਤ ਦੇ ਕਈ ਸੂਬੇ ਇਸ ਸਮੇਂ ਗਰਮੀ ਦੇ ਕਹਿਰ ਨਾਲ ਜੂਝ ਰਹੇ ਹਨ। ਕਈ ਸੂਬਿਆਂ ਨੇ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਸਿੱਖਿਆ ਵਿਭਾਗ ਦੇ ਵਲੋਂ ਕਰ ਦਿੱਤਾ ਗਿਆ ਹੈ। ਵਿਭਾਗ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ, ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 1 ਜੂਨ 2024 ਤੋਂ 30 ਜੂਨ 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਕਿ, ਇਹ ਹੁਕਮ ਪੰਜਾਬ ਦੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਦੇ ਵਲੋਂ ਜਾਰੀ ਕੀਤੇ ਗਏ ਹਨ। ਦੂਜੇ ਪਾਸੇ, ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2024 ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਹੀ ਹੈ।
summer-vacation-announced-in-all-schools-of-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)