1000-rupees-will-start-from-this-month-cm-mann-announced

ਇਸ ਮਹੀਨੇ ਤੋਂ ਮਿਲਣੇ ਸ਼ੁਰੂ ਹੋਣਗੇ 1000 ਰੁਪਏ, cm ਮਾਨ ਨੇ ਕੀਤਾ ਐਲਾਨ

May21,2024 | Narinder Kumar | Chandigarh

ਸੂਬੇ ਦੀਆਂ ਔਰਤਾਂ ਨੂੰ ਅਕਤੂਬਰ ਮਹੀਨੇ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਾ ਸ਼ੁਰੂ ਹੋ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਹਲਕਾ ਪੂਰਬੀ ਦੇ ਟਿੱਬਾ ਰੋਡ 'ਤੇ ਰੋਡ ਸ਼ੋਅ ਦੌਰਾਨ ਕੀਤਾ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਤੂਬਰ ਤਕ ਬਜਟ ਤੋਂ ਕਰੀਬ ਸੱਤ ਹਜ਼ਾਰ ਕਰੋੜ ਰੁਪਏ ਬਚਣ ਵਾਲੇ ਹਨ। ਇਸ ਪੈਸੇ ਨਾਲ ਅਤੇ ਇਸੇ ਮਹੀਨੇ ਤੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਪਹਿਲੀ ਗਰੰਟੀ ਪੂਰੀ ਕਰਾਂਗੇ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਲਗਭਗ 550 ਕਰੋੜ ਰੁਪਏ ਖਰਚ ਆਉਣਾ ਹੈ।

ਉਨ੍ਹਾਂ ਲੁਧਿਆਣਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਸਭਾ ਚੋਣ 'ਚ ਆਮ ਆਦਮੀ ਪਾਰਟੀ ਨੂੰ ਨੰਬਰ ਇਕ ਬਣਾਉਣ ਤਾਂ ਜੋ ਪਾਰਟੀ ਦੇ ਸੰਸਦ ਮੈਂਬਰ ਕੇਂਦਰ ਤੋਂ ਸਕੀਮਾਂ ਲਿਆ ਕੇ ਲੁਧਿਆਣਾ ਨੂੰ ਵਿਕਾਸ ਪੱਖੋਂ ਨੰਬਰ ਇੱਕ ਬਣਾ ਸਕਣ। ਮਾਨ ਨੇ ਕਿਹਾ ਕਿ ਕੜਾਕੇ ਦੀ ਗਰਮੀ 'ਚ ਵੀ ਲੋਕਾਂ ਦਾ ਰੋਡ ਸ਼ੋਅ ਲਈ ਘੰਟਿਆਂਬੱਧੀ ਖੜ੍ਹੇ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਦਿਲੋਂ ਪਿਆਰ ਕਰਦੇ ਹਨ।

ਪੰਜਾਬ 'ਚ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ ਸਿਆਸੀ ਪਾਰਟੀਆਂ ਚੋਣ ਪ੍ਰਚਾਰ 'ਚ ਰੁੱਝੀਆਂ ਹੋਈਆਂ ਹਨ। ਇਸੇ ਸਿਲਸਿਲੇ 'ਚ ਭਗਵੰਤ ਮਾਨ ਅਤੇ ਕੇਜਰੀਵਾਲ ਵੀ ਪੰਜਾਬ 'ਚ ਰੈਲੀਆਂ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲੀ ਚੋਣ ਲੜ ਰਹੀ ਹੈ। ਇਸ ਦੇ ਨਾਲ ਹੀ ਭਾਜਪਾ, ਕਾਂਗਰਸ, ਅਕਾਲੀ ਦਲ ਤੇ ਬਸਪਾ ਪਾਰਟੀਆਂ ਵੀ ਚੋਣ ਮੈਦਾਨ 'ਚ ਹਨ। ਸਿਆਸੀ ਸਮੀਕਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

1000-rupees-will-start-from-this-month-cm-mann-announced


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com