ਵੋਟਿੰਗ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ 'ਤੇ ਜਾਣ ਤੋਂ ਪਹਿਲਾਂ ਪੰਜਾਬ ਦੇ ਵੋਟਰ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ 'ਤੇ ਵੋਟ ਪਾਉਣ ਲਈ ਕਿੰਨੇ ਲੋਕ ਕਤਾਰਾਂ 'ਚ ਖੜ੍ਹੇ ਹਨ।ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਨੀਵਾਰ ਨੂੰ 'ਵੋਟਰ ਕਤਾਰ ਸੂਚਨਾ ਪ੍ਰਣਾਲੀ' ਸ਼ੁਰੂ ਕੀਤੀ ਹੈ। ਇਹ ਪ੍ਰਣਾਲੀ ਐਨਆਈਸੀ ਪੰਜਾਬ ਅਤੇ ਮੈਟਾ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਸਿਬਿਨ ਸੀ ਨੇ ਕਿਹਾ ਕਿ 'ਵੋਟਰ ਕਤਾਰ ਸੂਚਨਾ ਪ੍ਰਣਾਲੀ' ਦੀ ਵਰਤੋਂ ਕਰਨ ਲਈ ਵੋਟਰਾਂ ਨੂੰ 'ਵੋਟ' ਟਾਈਪ ਕਰ ਕੇ ਇੱਕ ਵਟਸਐਪ ਨੰਬਰ 7447447217 'ਤੇ ਸੁਨੇਹਾ ਭੇਜਣਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਕਲਿੱਕ ਕਰਨ 'ਤੇ ਇੱਕ ਲਿੰਕ ਮਿਲੇਗਾ ਜਿਸ 'ਤੇ ਦੋ ਵਿਕਲਪ ਦਿਖਾਈ ਦੇਣਗੇ; (1) ਸਥਾਨ ਅਨੁਸਾਰ (2) ਬੂਥ ਅਨੁਸਾਰ ਸਕ੍ਰੀਨ 'ਤੇ ਦਿਖਾਈ ਦੇਵੇਗਾ।
ਚੋਣ ਅਧਿਕਾਰੀ ਨੇ ਦੱਸਿਆ ਕਿ ਲੋਕੇਸ਼ਨ ਵਾਈਜ਼ ਵਿਕਲਪ ਦੀ ਚੋਣ ਕਰਨ ਉਪਰੰਤ ਵੋਟਰ ਨੂੰ ਆਪਣੀ ਲੋਕੇਸ਼ਨ ਸਾਂਝੀ ਕਰਨੀ ਪਵੇਗੀ, ਜਿਸ ਤੋਂ ਬਾਅਦ ਵੋਟਰ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ਦੀ ਸੂਚੀ ਮੋਬਾਈਲ ਸਕਰੀਨ 'ਤੇ ਦਿਖਾਈ ਦੇਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਈਲ ਸਕਰੀਨ 'ਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ 'ਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ 'ਚ ਖੜ੍ਹੇ ਹਨ। ਸਿਬਿਨ ਸੀ ਨੇ ਦੱਸਿਆ ਕਿ ਜੇਕਰ ਵੋਟਰ ਬੂਥ ਵਾਈਜ਼ ਦੂਸਰਾ ਵਿਕਲਪ ਚੁਣਦਾ ਹੈ ਤਾਂ ਪੰਜਾਬ ਰਾਜ ਦੀ ਚੋਣ ਕਰਨ ਤੋਂ ਬਾਅਦ ਉਸ ਨੂੰ ਆਪਣੇ ਜ਼ਿਲ੍ਹੇ ਦੀ ਚੋਣ ਕਰਨੀ ਪਵੇਗੀ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਲਾਈਟ ਸਕਰੀਨ 'ਤੇ ਦਿਖਾਈ ਦੇਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ, ਤੁਹਾਨੂੰ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਰਾਹੀਂ ਵੋਟਰ ਆਪਣੇ ਬੂਥ 'ਤੇ ਵੋਟ ਪਾਉਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)