ਐਂਟਰਟੇਨਮੈਂਟ ਇੰਡਸਟਰੀ ਨੂੰ ਛੱਡ ਕੇ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਪੰਜਾਬ ਦੇ ਕੈਬਨਿਟ ਮੰਤਰੀ, ਖਰੜ ਹਲਕੇ ਦੇ ਵਿਧਾਇਕਾ ਦਾ ਵਿਆਹ ਤੈਅ ਹੋ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਤਵਾਰ 16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤੇ ਉਨ੍ਹਾਂ ਦਾ ਹਮਸਫ਼ਰ ਪੇਸ਼ੇ ਵਜੋਂ ਵਕੀਲ ਹੈ। ਵਿਆਹ ਜ਼ੀਕਰਪੁਰ ਦੇ ਇਕ ਪੈਲੇਸ 'ਚ ਹੋਵੇਗਾ ਤੇ ਸਾਰੇ ਪ੍ਰੋਗਰਾਮ ਇੱਥੇ ਹੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਹੋਣ ਕਰਕੇ ਵਿਆਹ ਦੀ ਤਾਰੀਕ ਹੁਣ ਤੈਅ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧਤ ਹੈ ਤੇ ਮੌਜੂਦਾ ਸਮੇਂ ਚੰਡੀਗੜ੍ਹ 'ਚ ਰਹਿ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ।
cabinet-minister-anmol-gagan-mann-s-wedding-will-take-place-on-this-day-know-who-is-the-groom
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)