farmers-should-plant-paddy-only-after-20th-pau-vice-chancellor

ਕਿਸਾਨ ਝੋਨਾ 20 ਤਰੀਕ ਤੋਂ ਬਾਅਦ ਹੀ ਲਾਉਣ: ਪੀ.ਏ.ਯੂ. ਵਾਈਸ ਚਾਂਸਲਰ

Jun20,2024 | Narinder Kumar | Ludhiana





ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ 23ਵੀਂ ਐਕਸਟੈਂਸ਼ਨ ਕੌਂਸਲ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਉਹਨਾਂ ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਪਾਣੀ ਦੀ ਸਾਂਭ-ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪੀ.ਏ.ਯੂ. ਦੀਆਂ ਵਿਕਸਿਤ ਕੀਤੀਆਂ ਝੋਨੇ ਦੀਆਂ ਵੱਖ-ਵੱਖ ਕਿਸਮਾਂ ਨੂੰ ਤਰਜੀਹ ਦੇਣ|

ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਡਾ. ਸਤਨਾਮ ਸਿੰਘ ਮੁੱਖ ਕੰਜ਼ਰਵੇਟਿਵ ਅਫਸਰ ਜੰਗਲਾਤ, ਡਾ. ਦਿਲਬਾਗ ਸਿੰਘ ਜੁਆਇੰਟ ਡਾਇਰੈਕਟਰ, ਸ੍ਰੀ ਮਨਪ੍ਰੀਤ ਸਿੰਘ ਸਾਇਲ ਕੰਜ਼ਰਵੇਟਿਵ ਅਫਸਰ, ਡਾ. ਚੰਦਰਮੋਹਨ ਸਾਬਕਾ ਪ੍ਰੋਫੈਸਰ, ਡਾ. ਗੁਰਕੰਵਲ ਸਿੰਘ ਸਾਬਕਾ ਡਾਇਰੈਕਟਰ ਬਾਗਬਾਨੀ, ਸ. ਜਸਵੰਤ ਸਿੰਘ ਜਟਾਲਾ, ਸ. ਗੁਰਵਿੰਦਰ ਸਿੰਘ ਬਾਜਵਾ ਅਤੇ ਹਰਵਿੰਦਰ ਸਿੰਘ ਉੱਘੇ ਕਿਸਾਨ ਅਤੇ ਪੀ.ਏ.ਯੂ. ਦੇ ਸਾਰੇ ਅਧਿਕਾਰੀਆਂ ਨੇ ਭਾਗ ਲਿਆ| ਡਾ. ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ ਨੇ ਪੀ.ਏ.ਯੂ. ਦੇ ਖੇਤੀ ਖੋਜ ਪ੍ਰਾਪਤੀਆਂ ਬਾਰੇ ਗੱਲਬਾਤ ਕੀਤੀ|

ਜੀ ਆਇਆ ਦੇ ਸ਼ਬਦ ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਹੇ ਅਤੇ ਡਾਇਰੈਕਟੋਰੇਟ ਦੀਆਂ ਗਤੀਵਿਧੀਆਂ ਬਾਬਤ ਜਾਣੂੰ ਕਰਵਾਇਆ| ਡਾ. ਗੁਰਸਾਹਿਬ ਸਿੰਘ ਅਤੇ ਡਾ. ਜੀ ਐੱਸ ਮਾਂਗਟ ਨੇ ਐਕਸਟੈਂਸ਼ਨ ਕੌਂਸਲ ਦੀ ਰਿਪੋਰਟ ਪੇਸ਼ ਕੀਤੀ|

ਅੰਤ ਵਿਚ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਭ ਦਾ ਧੰਨਵਾਦ ਕੀਤਾ|

farmers-should-plant-paddy-only-after-20th-pau-vice-chancellor


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com