mp-arora-seeks-rationalization-of-income-tax-rates-for-individuals-in-coming-budget-from-fm-nirmala-sitharaman

ਐਮਪੀ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ, ਵਿੱਤ ਮੰਤਰੀ ਨੂੰ ਲਿਖਿਆ ਪੱਤਰ

Jun24,2024 | Narinder Kumar | Ludhiana

ਐਮਪੀ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ,ਵਿੱਤ ਮੰਤਰੀ ਨੂੰ ਲਿਖਿਆ ਪੱਤਰ



ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੋਲ 'ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ' ਦਾ ਮੁੱਦਾ ਉਠਾਇਆ ਹੈ।



ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਰੋੜਾ ਨੇ ਉਨ੍ਹਾਂ ਨੂੰ ਇੱਕ ਵਾਰ ਫਿਰ ਵਿੱਤ ਮੰਤਰਾਲੇ ਦਾ ਚਾਰਜ ਸੰਭਾਲਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਵਿਅਕਤੀਗਤ ਟੈਕਸਦਾਤਾਵਾਂ ਅਤੇ ਕਾਰਪੋਰੇਟ ਇਕਾਈਆਂ ਦਰਮਿਆਨ ਆਮਦਨ ਕਰ ਦਰਾਂ ਵਿੱਚ ਅਸਮਾਨਤਾਵਾਂ ਦੇ ਭਖਦੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਖਿੱਚਣਾ ਚਾਹੁੰਦੇ ਹਨ।



ਅਰੋੜਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿੱਤੀ ਮਾਹਿਰਾਂ ਦੇ ਵੱਖ-ਵੱਖ ਫੋਰਮਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ 5 ਕਰੋੜ ਰੁਪਏ ਤੋਂ ਵੱਧ ਆਮਦਨ ਵਾਲੇ ਵਿਅਕਤੀਆਂ 'ਤੇ ਵੱਧ ਤੋਂ ਵੱਧ ਮਰਜਿਨਲ ਟੈਕਸ ਦਰ 42.74 ਫੀਸਦੀ ਹੈ, ਜਦੋਂ ਕਿ 10 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਮੱਧ ਵਰਗ 'ਤੇ 31.20% ਦੀ ਦਰ ਹੈ। ਉਨ੍ਹਾਂ ਦੱਸਿਆ ਕਿ ਇਹ ਐਕਟ ਦੀ ਧਾਰਾ 115ਬੀਏਬੀ ਅਧੀਨ 25.17% ਦੀ ਕਾਰਪੋਰੇਟ ਟੈਕਸ ਦਰ ਦੇ ਬਿਲਕੁਲ ਉਲਟ ਹੈ।



ਉਨ੍ਹਾਂ ਨੇ ਇਹਨਾਂ ਦਰਾਂ ਨੂੰ ਤਰਕਸੰਗਤ ਬਣਾਉਣ, ਵਿਅਕਤੀਗਤ ਟੈਕਸਦਾਤਾਵਾਂ ਲਈ ਵੱਧ ਤੋਂ ਵੱਧ ਮਰਜਿਨਲ ਰੇਟ ਨੂੰ ਕਾਰਪੋਰੇਟਸ ਦੇ ਬਰਾਬਰ ਕਰਨ ਅਤੇ ਖਪਤ ਦੀ ਮੰਗ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੱਧ-ਵਰਗ ਦੇ ਨਾਗਰਿਕਾਂ 'ਤੇ ਟੈਕਸ ਦੇ ਬੋਝ ਨੂੰ ਘਟਾਉਣ ਦੀ ਵਕਾਲਤ ਕੀਤੀ।

mp-arora-seeks-rationalization-of-income-tax-rates-for-individuals-in-coming-budget-from-fm-nirmala-sitharaman


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com