- ਕਿਊਆਰ ਕੋਡ ਪ੍ਰਣਾਲੀ ਦਸਤਾਵੇਜ਼ ਦੀ ਅਖੰਡਤਾ ਨੂੰ ਸੁਰੱਖਿਅਤ ਰੱਖਣ ਜਨਤਕ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਸੇਵਾਵਾਂ ਵਿੱਚ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਤਿਆਰ ਕੀਤੀ ਗਈ ਹੈ: ਵਿਸ਼ੇਸ਼ ਡੀਜੀਪੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ਤੱਕ ਪਹੁੰਚ ਕਰਵਾਏਗਾ ਜਿਸ ਨਾਲ ਤੁਰੰਤ ਅਤੇ ਸਹੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਪੁਲਿਸ ਵੱਲੋਂ ਉਪਭੋਗਤਾਵਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਕਿਊਆਰ ਕੋਡ ਨੂੰ ਸਕੈਨ ਕਰਨ ਉਪਰੰਤ ਇਹ ਪੁਸ਼ਟੀ ਜ਼ਰੂਰ ਕਰਨ ਕਿ ਪੀਸੀਸੀ ਨੂੰ ਡਾਊਨਲੋਡ ਕਰਨ ਲਈ ਅਧਿਕਾਰਤ ਵੈੱਬਸਾਈਟ (https://certificate.ppsaanjh.in) ਹੀ ਕਨੈਕਟ ਹੋਈ ਹੈ।
punjab-police-launches-qr-code-authentication-for-police-clearance-certificates
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)