ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ -ਤੇ ਵੈਟ -ਚ ਇਕ ਰੁਪਏ ਦਾ ਵਾਧਾ ਕੀਤਾ ਹੈ। ਵਧੀਆਂ ਹੋਈਆਂ ਕੀਮਤਾਂ ਸ਼ਨੀਵਾਰ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਸ਼ੁੱਕਰਵਾਰ ਨੂੰ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ। ਹੁਣ ਪੰਜਾਬ -ਚ ਪੈਟਰੋਲ ਦੀ ਕੀਮਤ 98.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲੀਟਰ ਹੋਵੇਗੀ।ਹਾਲਾਂਕਿ ਇਸ ਸਬੰਧੀ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਦਾ ਨੋਟੀਫਿਕੇਸ਼ਨ ਦੇਰ ਰਾਤ ਗੁਪਤ ਤਰੀਕੇ ਨਾਲ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ ਕਾਂਗਰਸ ਦੀ ਚੰਨੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ -ਤੇ ਵੈਟ ਘਟਾਇਆ ਸੀ।
Petrol-And-Diesel-Prices-Increased-In-Punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)