ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਵਿਰੁੱਧ ਐਲ.ਓ.ਸੀ. ਜਾਰੀ ਕੀਤਾ ਸੀ , ਹੁਣ ਤੱਕ ਕਾਂਗੜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਵਿਜੀਲੈਂਸ ਨੇ ਕਾਂਗੜ ਨੂੰ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਹੈ। ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਕਾਂਗੜ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤੇ ਜਾਣ ਕਾਰਨ ਐਤਵਾਰ ਰਾਤ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਂਦੇ ਸਮੇਂ ਏਜੰਸੀਆਂ ਨੇ ਰੋਕ ਲਿਆ। ਅਜਿਹੇ -ਚ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਾਲਾਂਕਿ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਸ ਖਿਲਾਫ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।ਜਨਵਰੀ ਦੇ ਪਹਿਲੇ ਹਫ਼ਤੇ ਵਿਜੀਲੈਂਸ ਬਿਊਰੋ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਕਾਂਗੜ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋ ਰਿਹਾ ਸੀ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)