*•ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋ" />

aman-arora-launches-punjab-investor-circle-neuron-2-0-to-fuel-startup-growth

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

Jul9,2026 | Narinder Kumar | Chandigarh/sas Nagar

*•ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ*

*•ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ*

*•ਪੰਜਾਬ ਵਿੱਚ 2500 ਤੋਂ ਵੱਧ ਡੀ ਪੀ ਆਈ ਆਈ ਟੀ-ਮਾਨਤਾ ਪ੍ਰਾਪਤ ਸਟਾਰਟਅੱਪਸ; 6.8 ਕਰੋੜ ਰੁਪਏ ਦੀ ਸੀਡ ਫੰਡਿੰਗ ਵੰਡੀ: ਅਮਨ ਅਰੋੜਾ*

*•ਲਾਂਚ ਸਮਾਗਮ ਮੌਕੇ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਲਈ ਨਿਵੇਸ਼ਕਾਂ ਅੱਗੇ 14 ਸਟਾਰਟਅੱਪਸ ਵੱਲੋਂ ਪਿੱਚਿੰਗ*



ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ।

ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖੇਤਰਾਂ ਦੇ 14 ਨਵੀਨਤਾਕਾਰੀ ਉੱਦਮਾਂ ਵੱਲੋਂ ਪਿੱਚਿੰਗ ਸੈਸ਼ਨ ਪੇਸ਼ ਕੀਤੇ ਗਏ। ਇਸ ਸਮਾਗਮ ਨੇ ਉੱਦਮੀਆਂ, ਨਿਵੇਸ਼ਕਾਂ ਅਤੇ ਸਲਾਹਕਾਰਾਂ ਨੂੰ ਇੱਕ ਛਤ ਥੱਲੇ ਇਕੱਠੇ ਹੋ ਕੇ ਸਟਾਰਟਅੱਪਸ ਸਬੰਧੀ ਆਪਣੀਆਂ ਵਿਕਾਸ ਯੋਜਨਾਵਾਂ ਪੇਸ਼ ਕਰਨ ਦੇ ਨਾਲ-ਨਾਲ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਸਬੰਧੀ ਮੌਕਿਆਂ ਦੀ ਪੜਚੋਲ ਲਈ ਵੀ ਢੁਕਵਾਂ ਮੰਚ ਪ੍ਰਦਾਨ ਕੀਤਾ ।

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਮਲੀ, ਨਵੀਨਤਾਕਾਰੀ ਤੇ ਨਰੋਈ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ, “ਸਟਾਰਟਅੱਪ ਪੰਜਾਬ ਨੇ ਨੀਤੀਗਤ ਪ੍ਰੋਤਸਾਹਨ, ਸੀਡ ਫੰਡਿੰਗ ਅਤੇ ਇਨਕਿਊਬੇਸ਼ਨ ਸਹਾਇਤਾ ਪ੍ਰਦਾਨ ਕੀਤੀ ਹੈ। ਪੰਜਾਬ ਇਨਵੈਸਟਰ ਸਰਕਲ ਨਾਲ, ਅਸੀਂ ਹੁਣ ਨਵੀਨਤਾ ਅਤੇ ਨਿਵੇਸ਼ ਵਿਚਕਾਰਲੇ ਮਹੱਤਵਪੂਰਨ ਪਾੜੇ ਨੂੰ ਪੂਰਨ ਲਈ ਲੰਬੇ ਸਮੇਂ ਦਾ ਸੰਸਥਾਗਤ ਮੰਚ ਤਿਆਰ ਕਰ ਰਹੇ ਹਾਂ। ਸਰਕਾਰ ਇੱਕ ਸਮਰੱਥ ਈਕੋਸਿਸਟਮ ਤਿਆਰ ਕਰ ਸਕਦੀ ਹੈ, ਪਰ ਟਿਕਾਊ ਵਿਕਾਸ ਲਈ ਨਿਵੇਸ਼ਕਾਂ ਨਾਲ ਮਜ਼ਬੂਤ ਭਾਈਵਾਲੀ ਦੀ ਲੋੜ ਹੁੰਦੀ ਹੈ।”

ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਵਧ ਰਹੇ ਸਟਾਰਟਅੱਪਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿੱਚ 2500 ਤੋਂ ਵੱਧ ਡੀ.ਪੀ.ਆਈ.ਆਈ.ਟੀ.-ਮਾਨਤਾ ਪ੍ਰਾਪਤ ਸਟਾਰਟਅੱਪ ਹਨ। ਉਨ੍ਹਾਂ ਕਿਹਾ ਕਿ ਸਟਾਰਟਅੱਪ ਪੰਜਾਬ ਨੇ 6.8 ਕਰੋੜ ਰੁਪਏ ਤੋਂ ਵੱਧ ਦੇ ਸੀਡ ਫੰਡਿੰਗ ਰਾਹੀਂ 222 ਤੋਂ ਵੱਧ ਸਟਾਰਟਅੱਪਸ ਦੀ ਸਹਾਇਤਾ ਕੀਤੀ ਹੈ। ਸੂਬੇ ਦੇ ਸਮਾਵੇਸ਼ੀ ਵਿਕਾਸ ਦੇ ਪ੍ਰਮਾਣ ਵਜੋਂ, ਇਨ੍ਹਾਂ ਮਾਨਤਾ ਪ੍ਰਾਪਤ ਸਟਾਰਟਅੱਪਸ ਵਿੱਚੋਂ ਲਗਭਗ ਅੱਧੇ ਸਟਾਰਟਅੱਪਸ ਵਿੱਚ ਘੱਟੋ-ਘੱਟ ਇੱਕ ਮਹਿਲਾ ਨਿਰਦੇਸ਼ਕ ਹੈ, ਜੋ ਕਿ ਪੰਜਾਬ ਦੇ ਆਰਥਿਕ ਖੇਤਰ ਵਿੱਚ ਮਹਿਲਾ ਉੱਦਮੀਆਂ ਦੀ ਵੱਧ ਰਹੀ ਪ੍ਰਮੁੱਖਤਾ ਦਾ ਪ੍ਰਤੱਖ ਪ੍ਰਮਾਣ ਹੈ।

ਉਦਯੋਗ ਮੰਤਰੀ ਨੇ ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0 ਦਾ ਵੀ ਉਦਘਾਟਨ ਕੀਤਾ, ਜੋ ਕਿ ਪਹਿਲਾਂ ਦੇ ਪ੍ਰੋਗਰਾਮ ਦਾ ਅਪਗ੍ਰੇਡਿਡ ਵਰਜ਼ਨ ਹੈ। ਉਨ੍ਹਾਂ ਕਿਹਾ ਕਿ ਨਿਊਰੋਨ ਪਹਿਲਕਦਮੀ ਨੇ 114 ਤਕਨੀਕੀ ਸਟਾਰਟਅੱਪਸ ਨੂੰ ਪ੍ਰਫੁੱਲਿਤ ਕੀਤਾ, 67 ਇੰਟਲੈਕਚੂਆਲ ਪ੍ਰਾਪਰਟੀ ਫਾਈਲਿੰਗ ਦੀ ਸਹੂਲਤ ਦਿੱਤੀ, ਲਗਭਗ 2700 ਨੌਕਰੀਆਂ ਪੈਦਾ ਕੀਤੀਆਂ ਅਤੇ ਸਟਾਰਟਅੱਪਸ ਨੂੰ ਲਗਭਗ 890 ਕਰੋੜ ਰੁਪਏ ਦੇ ਕੁੱਲ ਮੁੱਲਾਂਕਣ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਨਵੇਂ ਵਰਜ਼ਨ ਨਿਊਰੋਨ 2.0 ਦਾ ਟੀਚਾ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਅਤੇ ਅਤਿ-ਆਧੁਨਿਕ ਹੁਨਰ ਬੁਨਿਆਦੀ ਢਾਂਚਾ ਸਥਾਪਤ ਕਰਕੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਸਮਾਗਮ ਵਿੱਚ ਸਟਾਰਟਅੱਪਸ, ਨਿਵੇਸ਼ਕਾਂ ਅਤੇ ਸਲਾਹਕਾਰਾਂ ਵਿਚਕਾਰ ਨੈੱਟਵਰਕਿੰਗ ਸੈਸ਼ਨ ਵੀ ਹੋਏ, ਜਿਸ ਨਾਲ ਭਵਿੱਖੀ ਨਿਵੇਸ਼ਾਂ ਅਤੇ ਰਣਨੀਤਕ ਸਹਿਯੋਗ ਲਈ ਰਾਹ ਪੱਧਰਾ ਹੋਇਆ। ਇਨ੍ਹਾਂ ਦੋ ਪਹਿਲਕਦਮੀਆਂ ਦੀ ਸ਼ੁਰੂਆਤ ਨਾਲ, ਪੰਜਾਬ ਸਰਕਾਰ ਨੇ ਸਟਾਰਟਅੱਪਸ ਅਤੇ ਨਵੀਨਤਾ-ਸੰਚਾਲਿਤ ਉੱਦਮਾਂ ਲਈ ਸੂਬੇ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ‘ਚੋਂ ਇੱਕ ਵਜੋਂ ਸਥਾਪਿਤ ਕਰਨ ਦੀ ਆਪਣੀ ਵਚਨਬੱਧਤਾ ਦ੍ਰਿੜਾਈ ਹੈ।

ਇਸ ਮੌਕੇ ਉਦਯੋਗ ਤੇ ਵਣਜ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਇਨਵੈਸਟ ਪੰਜਾਬ ਦੇ ਸੀ ਈ ਓ ਸ੍ਰੀ ਅਮਿਤ ਢਾਕਾ, ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

aman-arora-launches-punjab-investor-circle-neuron-2-0-to-fuel-startup-growth


pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB