Punjab Education Minister Harjot Singh Bains gave one more opportunity to the teachers to get transferred within the district

ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਜ਼ਿਲ੍ਹੇ ਦੇ ਅੰਦਰ ਬਦਲੀਆਂ ਕਰਵਾਉਣ ਲਈ ਇਕ ਮੌਕੇ ਹੋਰ ਦਿੱਤਾ

May22,2023 | NARINDER KUMAR |

ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਜ਼ਿਲ੍ਹੇ ਦੇ ਅੰਦਰ ਬਦਲੀਆਂ ਕਰਵਾਉਣ ਲਈ ਇਕ ਮੌਕੇ ਹੋਰ ਦਿੱਤਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਅੰਦਰ ਬਦਲੀਆਂ ਦੀ ਪ੍ਰੀਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਹੋਣ ਕਾਰਨ ਬਦਲੀ ਕਰਵਾਉਣ ਵਿਚ ਅਸਫਲ ਰਹਿਣ ਦੀ ਸੂਚਨਾ ਮਿਲਣ -ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕ਼ਾ ਦਿੱਤਾ ਹੈ। ਬਹੁਤ ਸਾਰੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਹਨਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖਾਲੀ ਹੋਏ ਸਟੇਸ਼ਨਾਂ ਤੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਦੀ ਵੀ ਵੱਡੀ ਮੰਗ ਸੀ ਕਿ ਉਹਨਾਂ ਨੂੰ ਜ਼ਿਲੇ ਦੇ ਅੰਦਰ ਹੀ ਬਦਲੀ ਕਰਵਾਉਣ ਦਾ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਵੀ ਆਪਣੇ ਰਿਹਾਇਸ਼ ਦੇ ਨੇੜੇ/ਪਸੰਦ ਦੇ ਸਟੇਸ਼ਨ ਤੇ ਬਦਲੀ ਕਰਵਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਆਪਕ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਹੀਂ ਹੋਇਆ ਹੈ ਉਹਨਾਂ ਨੂੰ ਡਾਟਾ ਸਹੀ ਕਰਨ ਅਤੇ ਉਸ ਉਪਰੰਤ ਸਬੰਧਤ ਸਕੂਲ ਮੁੱਖੀ/ਡੀ.ਡੀ.ਓ ਨੂੰ ਡਾਟਾ ਵੈਰੀਫਾਈ ਕਰਨ ਲਈ ਮਿਤੀ 22.05.2023 ਨੂੰ ਬਾਦ ਦੁਪਹਿਰ 02.00 ਵਜੇ (ਬਾਦ) ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਹ ਈ ਪੰਜਾਬ ਪੋਰਟਲ ਤੇ ਲਾਗ ਇਨ ਕਰਕੇ ਬਦਲੀ ਲਈ ਮਿਤੀ 22.05.2023 ਨੂੰ ਸਮਾਂ 02.00 ਵਜੇ (ਬਾ:ਦੂ) ਤੋਂ ਸ਼ਾਮ 06.00 ਵਜੇ ਤੱਕ ਸਟੇਸ਼ਨ ਦੀ ਚੋਣ ਕਰ ਸਕਦੇ ਹਨ। ਇਥੇ ਇਹ ਦੱਸਣਯੋਗ ਹੈ ਕਿ ਜ਼ਿਲੇ ਤੋਂ ਜ਼ਿਲੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿੰਨਾਂ ਵਿੱਚੋਂ 2651 ਬਦਲੀਆਂ ਦੇ ਆਰਡਰ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ।

Punjab Education Minister Harjot Singh Bains gave one more opportunity to the teachers to get transferred within the district



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB