ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਛੇ ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਸਾਰਿਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)