Punjab-Police-Busts-Pakistan-s-Isi-backed-Cross-border-Drug-Smuggling-Module-Two-Activists-Arrested-With-Pistols

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

Jun21,2023 | Narinder Kumar | Chandigarh

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ  ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ   ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ  ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ  ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਗਿਰਫਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ  ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ। ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ  ਵੱਡਾ ਖ਼ਤਰਾ ਹੈ। ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ  ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ  ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ। ਦੂਜਾ ਦੋਸ਼ੀ  ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ। ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ  ਜਾਰੀ ਹੈ।

Punjab-Police-Busts-Pakistan-s-Isi-backed-Cross-border-Drug-Smuggling-Module-Two-Activists-Arrested-With-Pistols


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB