*— ਗੈਂਗਸਟਰਾਂ ‘ਤੇ ਵਾਰ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ" />

-gangstran-te-vaar-operation-prahaar-2-remains-a-big-success-135-pos-among-3260-individuals-held-in-72-hours

'ਗੈਂਗਸਟਰਾਂ ‘ਤੇ ਵਾਰ': ਵੱਡੇ ਪੱਧਰ ‘ਤੇ ਸਫਲ ਰਿਹਾ ਆਪਰੇਸ਼ਨ ਪ੍ਰਹਾਰ-2; 72 ਘੰਟਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ 3260 ਵਿਅਕਤੀਆਂ ਵਿੱਚ 135 ਪੀਓ ਸ਼ਾਮਲ

Feb11,2026 | Narinder Kumar | Chandigarh

*— ਗੈਂਗਸਟਰਾਂ ‘ਤੇ ਵਾਰ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਜਾਰੀ ਰਹੇਗੀ: ਡੀਜੀਪੀ ਗੌਰਵ ਯਾਦਵ*
*— ਪੁਲਿਸ ਟੀਮਾਂ ਨੇ 1,450 ਵਿਅਕਤੀਆਂ ਨੂੰ ਰੋਕਥਾਮ ਹਿਰਾਸਤ ਵਿੱਚ ਲਿਆ, 2,788 ਵਿਅਕਤੀਆਂ ਨੂੰ ਤਸਦੀਕ ਉਪਰੰਤ ਕੀਤਾ ਰਿਹਾਅ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 347ਵੇਂ ਦਿਨ 11.9 ਕਿਲੋਗ੍ਰਾਮ ਹੈਰੋਇਨ ਸਮੇਤ 164 ਨਸ਼ਾ ਤਸਕਰ ਗ੍ਰਿਫ਼ਤਾਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ ਸ਼ੁਰੂ ਕੀਤੇ 'ਆਪ੍ਰੇਸ਼ਨ ਪ੍ਰਹਾਰ-2' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ 72 ਘੰਟਿਆਂ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 8278 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਅਗਵਾਈ ਕਰਨ ਲਈ ਨਿੱਜੀ ਤੌਰ 'ਤੇ ਵੱਖ-ਵੱਖ ਪੁਲਿਸ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਜਿਸ ਵਿੱਚ 12,000 ਕਰਮਚਾਰੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਸ਼ਾਮਲ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ "'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਓਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ।"
ਤਿੰਨ ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਕੁੱਲ 7,498 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ 3260 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 135 ਭਗੌੜੇ ਅਪਰਾਧੀਆਂ (ਪੀਓ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 47 ਹਥਿਆਰ, 4.8 ਕਿਲੋਗ੍ਰਾਮ ਹੈਰੋਇਨ, 3.6 ਕਿਲੋਗ੍ਰਾਮ ਅਫੀਮ, 42,797 ਨਸ਼ੀਲੀਆਂ ਗੋਲੀਆਂ, 68 ਕਿਲੋਗ੍ਰਾਮ ਭੁੱਕੀ ਅਤੇ 30 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 1,450 ਵਿਅਕਤੀਆਂ ਨੂੰ ਰੋਕਥਾਮ ਹਿਰਾਸਤ ਵਿੱਚ ਲਿਆ ਜਦੋਂ ਕਿ 2,788 ਵਿਅਕਤੀਆਂ ਨੂੰ ਤਸਦੀਕ ਉਪਰੰਤ ਰਿਹਾਅ ਕਰ ਦਿੱਤਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 72 ਘੰਟੇ ਚੱਲੇ ਇਸ ਆਪ੍ਰੇਸ਼ਨ ਨੇ ਉਮੀਦਾਂ ਤੋਂ ਵੱਧ ਉਦੇਸ਼ ਪ੍ਰਾਪਤ ਕੀਤੇ ਹਨ ਅਤੇ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰਾਂ ਤੋਂ ਮੁਕਤ ਨਹੀਂ ਹੋ ਜਾਂਦਾ।
ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 347ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 164 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.9 ਕਿਲੋਗ੍ਰਾਮ ਹੈਰੋਇਨ, 344 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 347 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,129 ਹੋ ਗਈ ਹੈ। 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

-gangstran-te-vaar-operation-prahaar-2-remains-a-big-success-135-pos-among-3260-individuals-held-in-72-hours



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB