ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰ" />

day-29-of-gangstran-te-vaar-punjab-police-conducts-689-raids-196-held

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

Feb18,2026 | Narinder Kumar | Chandigarh

ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 232 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ
ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
ਯੁੱਧ ਨਸ਼ਿਆਂ ਵਿਰੁੱਧ ਦੇ 354ਵੇਂ ਦਿਨ 110 ਨਸ਼ਾ ਤਸਕਰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ।
ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 232 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 354ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2.7 ਕਿਲੋ ਅਫੀਮ, 419 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 354 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,184 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

day-29-of-gangstran-te-vaar-punjab-police-conducts-689-raids-196-held



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB