ਪੁਲਿਸ ਟੀਮਾਂ ਨੇ 109 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾ" />

day-78-of-gangstran-te-vaar-punjab-police-conducts-400-raids-192-held

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

Apr8,2026 | Narinder Kumar | Chandigarh

ਪੁਲਿਸ ਟੀਮਾਂ ਨੇ 109 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 41 ਨੂੰ ਪੁੱਛ- ਗਿੱਛ ਪਿੱਛੋਂ ਕੀਤਾ ਰਿਹਾਅ
ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ
ਯੁੱਧ ਨਸ਼ਿਆਂ ਵਿਰੁਧ ਦੇ 403ਵੇਂ ਦਿਨ 115 ਨਸ਼ਾ ਤਸਕਰ ਗ੍ਰਿਫ਼ਤਾਰ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 400 ਟਿਕਾਣਿਆਂ ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
78ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਤੋਂ ਬਾਅਦ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 19,642 ਹੋ ਗਈ ਹੈ ।
ਇਸ ਤੋਂ ਇਲਾਵਾ 109 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 403ਵੇਂ ਦਿਨ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 25,550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 403 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

day-78-of-gangstran-te-vaar-punjab-police-conducts-400-raids-192-held



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB