ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।
ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ।
ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ 'ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ 'ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ 'ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ 'ਤੇ ਲਈ ਸੀ।
ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ 'ਫੌਜੀ' ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB