ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪ" />

vigilance-bureau-arrests-patwari-for-accepting-a-bribe-of-rs-4000-

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Apr30,2026 | Narinder Kumar | Barnala

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ 'ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ 'ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

vigilance-bureau-arrests-patwari-for-accepting-a-bribe-of-rs-4000-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB