ਪੰਜਾਬ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਲੁਧਿਆਣਾ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਸਣੇ 13 ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਪੁਲੀਸ ਨੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 9 ਹਥਿਆਰ ਬਰਾਮਦ ਕੀਤੇ ਸਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਪਟਿਆਲਾ ਜੇਲ੍ਹ 'ਚ ਬੰਦ ਗੁਰਬੀਰ ਉਰਫ਼ ਗੁਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਇੱਕ ਹਥਿਆਰ ਦੀ ਬਰਾਮਦਗੀ ਕੀਤੀ ਗਈ ਸੀ। ਉਸ ਤੋਂ ਮਿਲੀ ਸੂਚਨਾ ਤੋਂ ਬਾਅਦ ਪੁਲਸ ਨੇ ਮੱਧ ਪ੍ਰਦੇਸ਼ 'ਚ ਛਾਪਾ ਮਾਰ ਕੇ ਉਥੋਂ 8 ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਦੌਰਾਨ ਪੁਲੀਸ ਨੇ ਸ਼ੁਭਮ ਅਰੋੜਾ ਉਰਫ਼ ਮੋਟਾ ਗੈਂਗ ਦੇ ਸਰਗਨਾ ਕੁਨਾਲ ਸ਼ਰਮਾ ਉਰਫ਼ ਕੈਂਬੀ ਨੂੰ ਗ੍ਰਿਫ਼ਤਾਰ ਕਰਕੇ ਦੋ ਹਥਿਆਰ ਬਰਾਮਦ ਕੀਤੇ ਹਨ। ਉਸ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।
ਜਦੋਂ ਕਿ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਜਤਿੰਦਰ ਜਿੰਦੀ ਅਤੇ ਪੁਨੀਤ ਬੈਂਸ ਕੋਲੋਂ ਦੋ ਹੋਰ ਹਥਿਆਰ ਬਰਾਮਦ ਹੋਏ ਹਨ, ਜਿਨ੍ਹਾਂ ਕੋਲੋਂ ਪਹਿਲਾਂ ਵੀ 9 ਹਥਿਆਰ ਬਰਾਮਦ ਕੀਤੇ ਗਏ ਸਨ ਅਤੇ ਇਨ੍ਹਾਂ ਦੀ ਕੁੱਲ ਬਰਾਮਦਗੀ ਦੀ ਗਿਣਤੀ 11 ਹੋ ਗਈ ਹੈ। ਜਦਕਿ ਕੁੱਲ 22 ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਅਤੇ ਯੂਪੀ ਤੋਂ ਪੰਜਾਬ ਲਿਆਂਦੇ ਜਾਂਦੇ ਹਨ। ਇਨ੍ਹਾਂ ਦੀ ਕੀਮਤ 25 ਤੋਂ 40 ਹਜ਼ਾਰ ਰੁਪਏ ਤੱਕ ਹੈ।
Module-Supplying-Arms-To-Gangsters-Busted-In-Punjab-Ludhiana-Police-Recovered-13-More-Arms
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)