ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ।
ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB