*— ਪੁਲਿਸ ਟੀਮਾਂ ਨੇ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵ" />

-day-142-of-gangstran-te-vaar-punjab-police-conducts-593-raids-360-held-

*ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ*

Jun11,2026 | Vazul Galhotra | Chandigarh

*— ਪੁਲਿਸ ਟੀਮਾਂ ਨੇ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 4 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*

*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*

*— ਯੁੱਧ ਨਸ਼ਿਆਂ ਵਿਰੁੱਧ ਦੇ 467ਵੇਂ ਦਿਨ 1.2 ਕਿਲੋ ਹੈਰੋਇਨ ਸਮੇਤ 104 ਨਸ਼ਾ ਤਸਕਰ ਗ੍ਰਿਫ਼ਤਾਰ*

ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36,023 ਹੋ ਗਈ ਹੈ।
ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 467ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1.2 ਕਿਲੋ ਹੈਰੋਇਨ, 3 ਕਿਲੋ ਭੁੱਕੀ, 257 ਨਸ਼ੀਲੀਆਂ ਗੋਲੀਆਂ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 467 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,833 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

-day-142-of-gangstran-te-vaar-punjab-police-conducts-593-raids-360-held-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB