15 ਅਗਸਤ ਨੂੰ ਲੈ ਕੇ ਪੰਜਾਬ ‘ਚ ਰੇਡ ਅਲਰਟ ਕੀਤਾ ਗਿਆ ਹੈ ਤਾਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਰੇਲਵੇ ਸਟੇਸ਼ਨ ,ਬੱਸ ਅੱਡਿਆਂ ਅਤੇ ਏਅਰ ਫੋਰਸ ਉਤੇ ਸਪੈਸ਼ਲ ਤਲਾਸ਼ੀ ਅਤੇ ਨਿਗਾਹ ਰੱਖੀ ਜਾ ਰਹੀ ਹੈ। ਉੱਥੇ ਹੀ ਪੁਲਿਸ ਤੋਂ ਇਲਾਵਾ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਸੁਰੱਖਿਆ ਬਲ ਵੀ ਤਾਇਨਾਤ ਰਹਿਣਗੇ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ 'ਚ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਹੋਵੇ। ਇਸ ਸਬੰਧੀ ਪੰਜਾਬ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੂਬੇ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਪੁੱਜੇ, ਜਿੱਥੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਲੁਧਿਆਣਾ ਵਿੱਚ ਸੁਤੰਤਰਤਾ ਦਿਵਸ ਦੇ ਜਸ਼ਨਾਂ ਲਈ 900 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਸ਼ਹਿਰ ਦੀ ਸੁਰੱਖਿਆ 3000 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਹਰ ਜ਼ਿਲ੍ਹੇ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਤੇ ਵੀ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਆਮ ਨਾਗਰਿਕਾਂ ਦੀ ਸੁਰੱਖਿਆ 'ਚ ਤਾਇਨਾਤ ਰਹਾਂਗੇ।
Raid-Alert-Was-Issued-Across-The-State-On-August-15
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)