ਪੰਜਾਬ ਪੁਲਿਸ ਵਲੋਂ ਕਾਊਂਟਰ ਇੰਟੈਲੀਜੈਂਸ ਅਤੇ ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ, ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦੇ ਮੁੱਖ ਸੰਚਾਲਕ ਚੈੱਕ-ਅਧਾਰਤ ਗੁਰਦੇਵ ਸਿੰਘ ਉਰਫ ਜੈਸਲ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪੁਲਿਸ ਸਟੇਸ਼ਨ ਸਰਹਾਲੀ 'ਤੇ ਆਰਪੀਜੀ ਹਮਲੇ ਅਤੇ ਪੰਜਾਬ ਵਿੱਚ ਟਾਰਗੈੱਟ ਕਿਲਿੰਗਸ ਦੀਆਂ ਕਈ ਸਾਜ਼ਿਸ਼ਾਂ ਵਿਚ ਸ਼ਾਮਲ ਸਨ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਦਾ ਖੁਲਾਸਾ ਕੀਤਾ ਹੈ।
3 ਪਿਸਤੌਲ ਸਮੇਤ ਨਕਦੀ ਜ਼ਬਤ ਕੀਤੀ ਗਈ ਹੈ। ਅਗਲੇਰੀ ਜਾਂਚ ਜਾਰੀ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)