ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਕਾਊਂਟਰ ਇੰਟੈਲੀਜੈਂਸ ਦੀ ਖੁਫੀਆ ਸੂਚਨਾ 'ਤੇ ਆਧਾਰਿਤ ਕਾਰਵਾਈ ਦੌਰਾਨ ਪਾਕਿਸਤਾਨ ਆਧਾਰਿਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਦੇ 5 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਉਹ ਪੰਜਾਬ ਵਿੱਚ ਟਾਰਗੈੱਟ ਕਿਲਿੰਗਸ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਵੱਲੋਂ ਸੁਤੰਤਰਤਾ ਦਿਵਸ 2023 ਦੇ ਮੱਦੇਨਜ਼ਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਖੇਪ ਤੋਂ ਇਲਾਵਾ ਮੁਲਜ਼ਮਾਂ ਨੂੰ ਅਮਰੀਕਾ ਤੋਂ ਵੀ ਵਿੱਤੀ ਮਦਦ ਮਿਲਦੀ ਰਹੀ ਹੈ।
2 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ।
ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਓ.ਸੀ, ਅੰਮ੍ਰਿਤਸਰ ਵਲੋਂ UAPA ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ ਹੈ।
Punjab-Police-Busted-A-Terrorist-Module-During-A-Joint-Operation-With-A-Central-Agency
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)