woman-among-three-held-with-6-5kg-heroin-9-90l-drug-money-in-amritsar

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

Jul23,2026 | Vazul Galhotra | Chandigarh/amritsar

  
*— ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ*

*— ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜ਼ਬਤ : ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ  ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ  ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ , ਅੰਮ੍ਰਿਤਸਰ, ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕਰੇਟਾ ਟਾ ਕਾਰ ਵੀ ਜ਼ਬਤ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਨੈੱਟਵਰਕ ਵਿੱਚ  ਸ਼ਾਮਲ  ਸਾਰੇ ਕਾਰਕੁਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।
ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸ਼ੱਕੀ ਸ਼ਮਸ਼ੇਰ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਥਾਣਾ ਅਜਨਾਲਾ ਦੇ ਅਧਿਕਾਰਤ ਖੇਤਰ ਵਿੱਚ ਨਾਕਾ ਲਗਾਇਆ ਅਤੇ ਕਰੇਟਾ ਕਾਰ ਵਿੱਚ ਜਾ  ਰਹੇ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਕਾਰ ਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ।
  ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਜਸਵਿੰਦਰ ਸਿੰਘ ਨੂੰ ਰਈਆ ਖੇਤਰ ਤੋਂ 510 ਗ੍ਰਾਮ ਹੈਰੋਇਨ ਅਤੇ 9,90,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ  ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 246 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਧੀਨ ਥਾਣਾ ਅਜਨਾਲਾ ਵਿਖੇ ਅਤੇ ਐਫਆਈਆਰ ਨੰਬਰ 223 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਥਾਣਾ ਬਿਆਸ ਵਿਖੇ ਦਰਜ ਕੀਤੇ ਗਏ ਹਨ।
--------

woman-among-three-held-with-6-5kg-heroin-9-90l-drug-money-in-amritsar


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB