ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਇਆ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਜੋਗਾ ਸਿੰਘ ਨੂੰ ਗ੍ਰਿਫਤਾਰ ਕਰਕੇ ਪਾਕਿਸਤਾਨ ਤੋਂ ਸਰਹੱਦ-ਪਾਰ ਨੈੱਟਵਰਕ ਵਲੋਂ ਤਸਕਰੀ ਕੀਤੀ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਜੋਗਾ ਸਿੰਘ ਐਨ.ਡੀ.ਪੀ.ਐਸ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।
ਉਸ ਦੇ 2 ਸਾਥੀ ਪਹਿਲਾਂ ਹੀ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਐਨ.ਡੀ.ਪੀ.ਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ।
International-Drug-Trafficker-Joga-Singh-Arrested
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)