*— ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜ" />

cross-border-narcotics-smuggling-bid-foiled-in-ferozepur-45kg-heroin-3kg-ice-recovered

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

Aug25,2026 | Vazul Galhotra | Chandigarh

*— ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ*

*— ਖੇਪ ਭੇਜਣ ਵਾਲੇ ਤਸਕਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਸੰਭਾਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਆਈਜੀਪੀ ਸੀਆਈ ਆਸ਼ੀਸ਼ ਚੌਧਰੀ*

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਗਜਨੀਵਾਲਾ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਸਬੰਧੀ ਭਰੋਸੇਯੋਗ ਸਰੋਤ ਰਾਹੀਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਫਿਰੋਜ਼ਪੁਰ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਕਿਹਾ, "ਆਲੇ-ਦੁਆਲੇ ਦੇ ਖੇਤਾਂ ਦੀ ਮੁਕੰਮਲ ਤਲਾਸ਼ੀ ਕਰਨ 'ਤੇ, ਪੁਲਿਸ ਅਤੇ ਬੀਐਸਐਫ ਟੀਮਾਂ ਨੇ ਗਜਨੀਵਾਲ ਖੇਤਰ ਤੋਂ ਹੈਰੋਇਨ ਅਤੇ ਆਈਸੀਈ ਡਰੱਗ ਦੀ ਖੇਪ ਬਰਾਮਦ ਕੀਤੀ।"
ਆਈਜੀਪੀ ਨੇ ਦੱਸਿਆ ਕਿ ਖੇਪ ਭੇਜਣ ਵਾਲੇ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ, ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 19 ਮਿਤੀ 25/8/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ।
------------

cross-border-narcotics-smuggling-bid-foiled-in-ferozepur-45kg-heroin-3kg-ice-recovered


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB