‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ
Sep28,2026
| Vazul Galhotra | Chandigarh
*ਪੁਲਿਸ ਟੀਮਾਂ ਨੇ 192 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*‘ਯੁੱਧ ਨਸ਼ਿਆਂ ਵਿਰੁੱਧ’ ਦੇ 576ਵੇਂ ਦਿਨ 122 ਨਸ਼ਾ ਤਸਕਰ 17 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 251ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 648 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
251ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,485 ਹੋ ਗਈ ਹੈ।
ਇਸ ਤੋਂ ਇਲਾਵਾ 192 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 565ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 17 ਕਿਲੋ ਹੈਰੋਇਨ, 403 ਨਸ਼ੀਲੀਆਂ ਗੋਲੀਆਂ ਅਤੇ 4,320 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 576 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 80,589 ਤੱਕ ਪਹੁੰਚ ਗਈ ਹੈ।
------------
day-251-of-gangstran-te-vaar-punjab-police-conducts-648-raids-305-held