vigilance-bureau-nabs-patwari-private-agent-red-handed-accepting-bribe-of-rs-5-000-

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Oct8,2026 | Vazul Galhotra | Chandigarh

 
 ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ।
ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ਵਿੱਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ਵਿੱਚ 1,500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
--------

vigilance-bureau-nabs-patwari-private-agent-red-handed-accepting-bribe-of-rs-5-000-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com