20-months-of-yudh-nashian-virudh-over-90k-drug-smugglers-held-with-4464kg-heroin

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Nov1,2026 | Vazul Galhotra | Chandigarh

 
— ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ

— ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 285ਵੇਂ ਦਿਨ ਵੀ ਜਾਰੀ; 168 ਗ੍ਰਿਫ਼ਤਾਰ

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫਆਈਆਰ ਦਰਜ ਕਰਕੇ 4464 ਕਿੱਲੋ ਹੈਰੋਇਨ ਸਮੇਤ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।  
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4464 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ,  1860 ਕਿੱਲੋ ਗਾਂਜਾ, 84 ਕਿੱਲੋ ਆਈਸੀਈ, 67.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਇਸੇ ਦੌਰਾਨ ਪੁਲਿਸ ਟੀਮਾਂ ਨੇ 285ਵੇਂ ਦਿਨ ਵੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ  ਨੂੰ ਜਾਰੀ ਰੱਖਦਿਆਂ 479 ਛਾਪੇਮਾਰੀਆਂ ਕੀਤੀਆਂ, ਜਿਸ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧਈਆਂ (ਪੀਓਜ਼) ਨੂੰ ਕਾਬੂ ਕੀਤਾ ਗਿਆ। ਇਸ ਮੁਹਿੰਮ ਤਹਿਤ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸ ਵੀ ਤਰ੍ਹਾਂ ਦੇ ਅਪਰਾਧ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸੂਚਨਾ ਦੇਣ ਦੇ ਨਾਲ-ਨਾਲ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ।
--------

20-months-of-yudh-nashian-virudh-over-90k-drug-smugglers-held-with-4464kg-heroin


Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com