— ਪੁਲਿਸ ਟੀਮਾਂ ਨੇ 136 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
— ਲੋਕ, ਐਂਟੀ-ਗੈਂਗਸਟਰ" />
— ਪੁਲਿਸ ਟੀਮਾਂ ਨੇ 136 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 612ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 287ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 477 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
287ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 151 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,337 ਹੋ ਗਈ ਹੈ।
ਇਸ ਤੋਂ ਇਲਾਵਾ 136 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 612ਵੇਂ ਦਿਨ ਵੀ ਜਾਰੀ ਰੱਖਦਿਆਂ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 10 ਕਿਲੋ ਭੁੱਕੀ ਅਤੇ 325 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 612 ਦਿਨਾਂ ਵਿੱਚ 90,733 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
day-287-of-gangstran-te-vaar-punjab-police-conducts-477-raids-151-held
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)