ਲੁਧਿਆਣਾ ਦੇ ਰਾਜਗੁਰੂ ਨਗਰ ਦੇ ਏਟੀਐਮ ਵਿੱਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਸੀਐਮਐਸ ਵਿੱਚ ਲੁੱਟ ਦੀ ਵਾਰਦਾਤ ਦੇ 2 ਦਿਨ ਬਾਅਦ ਵੀ ਪੁਲੀਸ ਖਾਲੀ ਹੱਥ ਹੈ। ਇਸ ਦੌਰਾਨ ਪੁਲੀਸ ਨੇ ਕਿਸੇ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਪੁਲਸ ਸ਼ੱਕ ਦੇ ਆਧਾਰ -ਤੇ ਲੋਕਾਂ ਤੋਂ ਪੁੱਛਗਿਛ ਕਰ ਰਹੀ ਹੈ। ਮੌਕੇ -ਤੇ ਪਹੁੰਚੇ ਏਡੀਸੀਪੀ-3 ਸ਼ੁਭਮ ਅਗਰਵਾਲ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਰਾਤ ਕਰੀਬ 2 ਵਜੇ ਨੂੰ ਅੰਜਾਮ ਦਿੱਤੀ ਗਈ। ਕਰੀਬ 8 ਤੋਂ 9 ਵਿਅਕਤੀ ਅੰਦਰ ਦਾਖਲ ਹੋਏ। ਇਸ ਦੌਰਾਨ ਕੰਪਨੀ -ਚ ਮੌਜੂਦ 5 -ਚੋਂ 4 ਵਿਅਕਤੀਆਂ ਨੂੰ ਬੰਧਕ ਬਣਾ ਕੇ 8 ਕਰੋੜ 49 ਲੱਖ ਰੁਪਏ ਦੀ ਨਕਦੀ ਲੁੱਟ ਲਈ। ਘਟਨਾ ਤੋਂ ਬਾਅਦ ਪੁਲਸ ਨੇ ਲੁੱਟੀ ਗਈ ਕੈਸ਼ ਵੈਨ ਬਰਾਮਦ ਕੀਤੀ, ਜਿਸ -ਚੋਂ ਪੁਲਸ ਨੇ ਕੁਝ ਹਥਿਆਰ ਬਰਾਮਦ ਕੀਤੇ ਅਤੇ ਇਨ੍ਹਾਂ -ਚੋਂ ਜ਼ਿਆਦਾਤਰ ਕੰਪਨੀ ਦੇ ਸੁਰੱਖਿਆ ਕਰਮਚਾਰੀਆਂ ਦੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ, ਜਿਨ੍ਹਾਂ ਨੇ ਪਿਛਲੇ ਦਿਨੀਂ ਕੰਪਨੀ ਛੱਡ ਦਿੱਤੀ ਸੀ। ਹਾਲਾਂਕਿ ਉਨ੍ਹਾਂ ਇਸ ਘਟਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੀਸੀਟੀਵੀ ਫੁਟੇਜ ਆਦਿ ਦੇ ਸਾਹਮਣੇ ਆਉਣ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ। ਹਾਲਾਂਕਿ, ਉਸਨੇ ਦਾਅਵਾ ਕੀਤਾ ਕਿ ਪੁਲਿਸ ਮੁਲਜ਼ਮਾਂ ਦੇ ਨੇੜੇ ਪਹੁੰਚ ਗਈ ਹੈ। ਉਨ੍ਹਾਂ ਮੀਡੀਆ ਨੂੰ ਵੀ ਪੁਲਿਸ ਦਾ ਪੱਖ ਲੈਣ ਤੋਂ ਬਾਅਦ ਰਿਪੋਰਟ ਕਰਨ ਦੀ ਅਪੀਲ ਕੀਤੀ।
Police-Hands-Still-Empty-In-Cms-Company-Robbery-Case
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)