ਮੂਸੇਵਾਲਾ ਕਤਲ ਕਾਂਡ -ਚ NIA ਨੇ 50 ਥਾਵਾਂ -ਤੇ ਛਾਪੇਮਾਰੀ, ਦਿੱਲੀ-NCR, ਹਰਿਆਣਾ ਤੇ ਪੰਜਾਬ -ਚ ਤਲਾਸ਼ ਜਾਰੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ -ਚ 50 ਥਾਵਾਂ -ਤੇ ਛਾਪੇਮਾਰੀ ਕੀਤੀ। ਇਹ ਛਾਪੇ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਮਾਰੇ ਗਏ ਹਨ। ਐਨਆਈਏ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਦਿੱਤੀ ਹੈ। NIA ਨੇ ਇਸ ਮਾਮਲੇ -ਚ ਨੀਰਜ ਬਵਾਨਾ, ਲਾਰੇਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਹੁਣ ਤੱਕ ਕਈ ਗ੍ਰਿਫਤਾਰ ਵੀ ਹੋ ਚੁੱਕੇ ਹਨ।
punjab-politics-crime-educational-news
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)